200 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

03/21/2024 5:03:02 PM

ਫਗਵਾੜਾ (ਜਲੋਟਾ)- ਐੱਸ. ਐੱਸ. ਪੀ. ਵਤਸਲਾ ਗੁਪਤਾ ਦੀ ਅਗਵਾਈ ਹੇਠ ਸੀ. ਆਈ. ਏ. ਸਟਾਫ਼ ਫਗਵਾੜਾ ਦੀ ਪੁਲਸ ਨੇ ਸਬ ਇੰਸਪੈਕਟਰ ਬਿਸਮਨ ਸਿੰਘ ਸਾਹੀ ਦੇ ਯਤਨਾਂ ਸਦਕਾ ਸਥਾਨਕ ਭੁੱਲਾਰਾਈ ਚੌਕ ਵਿਖੇ ਕੀਤੀ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ 200 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਡੀ. ਐੱਸ. ਪੀ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਸੀ. ਆਈ. ਏ. ਸਟਾਫ ਫਗਵਾੜਾ ਦੀ ਪੁਲਸ ਨੇ ਹੁਸ਼ਿਆਰਪੁਰ ਸਾਈਡ ਤੋਂ ਫਗਵਾੜਾ ਆ ਰਹੇ ਨੌਜਵਾਨ ਰਘੂਬੀਰ ਕੁਮਾਰ ਉਰਫ਼ ਰਘੂ ਪੁੱਤਰ ਸੀਤਾ ਰਾਮ ਵਾਸੀ ਗੰਨਾ ਪਿੰਡ ਥਾਣਾ ਫਿਲੌਰ ਜ਼ਿਲ੍ਹਾ ਜਲੰਧਰ ਦਿਹਾਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਪੁੱਛਗਿੱਛ ਕੀਤੀ ਤਾਂ ਪੁਲਸ ਨੇ ਮੁਲਜ਼ਮ ਰਘੂਬੀਰ ਕੁਮਾਰ ਉਰਫ਼ ਰਘੂ ਤੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: ਹੋਲਾ-ਮਹੱਲਾ ਦੌਰਾਨ ਸਟੰਟਬਾਜ਼ੀ ਤੇ ਹੁੱਲੜਬਾਜ਼ੀ ਨੂੰ ਲੈ ਕੇ ਹਰਜਿੰਦਰ ਸਿੰਘ ਧਾਮੀ ਨੇ ਨੌਜਵਾਨਾਂ ਨੂੰ ਕੀਤੀ ਖ਼ਾਸ ਅਪੀਲ

ਪੁਲਸ ਨੇ ਮੁਲਜ਼ਮ ਰਘੂਬੀਰ ਕੁਮਾਰ ਉਰਫ਼ ਰਘੂ ਖ਼ਿਲਾਫ਼ ਥਾਣਾ ਸਦਰ ਫਗਵਾੜਾ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਦਿੱਤਾ ਹੈ। ਅਦਾਲਤ ਨੇ ਮੁਲਜ਼ਮ ਰਘੂਵੀਰ ਕੁਮਾਰ ਉਰਫ ਰਘੂ ਨੂੰ ਦੋ ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਖ਼ਬਰ ਲਿਖੇ ਜਾਣ ਤੱਕ ਪੁਲਸ ਮੁਲਜ਼ਮ ਤੋਂ ਸਖਤੀ ਨਾਲ ਪੁੱਛਗਿੱਛ ਕਰ ਰਹੀ ਹੈ। ਪੁਲਸ ਅਧਿਕਾਰੀਆਂ ਨੇ ਇਸ ਗੱਲ ਦੀ ਪੂਰੀ ਸੰਭਾਵਨਾ ਜ਼ਾਹਰ ਕੀਤੀ ਹੈ ਕਿ ਪੁਲਸ ਪੁੱਛਗਿੱਛ ਦੌਰਾਨ ਮੁਲਜ਼ਮ ਰਘੂਵੀਰ ਕੁਮਾਰ ਉਰਫ਼ ਰਘੂ ਤੋਂ ਸਨਸਨੀਖੇਜ਼ ਖ਼ੁਲਾਸੇ ਹੋ ਸਕਦੇ ਹਨ। ਪੁਲਸ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਜਲੰਧਰ ਵਿਖੇ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, ਵਾਹਨਾਂ ਦੇ ਉੱਡੇ ਪਰਖੱਚੇ, 1 ਦੀ ਹੋਈ ਦਰਦਨਾਕ ਮੌਤ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News