ਪੁਲਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ
Thursday, Oct 02, 2025 - 03:30 PM (IST)

ਮੁਕੰਦਪੁਰ (ਸੁਖਜਿੰਦਰ ਸਿੰਘ)- ਮਾਣਯੋਗ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਨਵਾਂਸ਼ਹਿਰ ਦੇ ਦਿਸ਼ਾ-ਨਿਰਦੇਸ਼ ਤਹਿਤ ਡੀ. ਐੱਸ. ਪੀ. ਹਰਜੀਤ ਸਿੰਘ ਬੰਗਾ ਦੀ ਅਗਵਾਈ ਵਿੱਚ ਮੁਕੰਦਪੁਰ ਪੁਲਸ ਨੇ ਇਕ ਨੌਜਵਾਨ ਨੂੰ 7.61 ਹੈਰੋਇਨ ਤੇ 34 ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕਰਨ ਦਾ ਸਮਾਚਾਰ ਮਿਲਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਮਹਿੰਦਰ ਸਿੰਘ ਐੱਸ. ਐੱਚ. ਓ. ਥਾਣਾ ਮੁਕੰਦਪੁਰ ਨੇ ਦੱਸਿਆ ਕਿ ਅਸੀਂ ਮੁਕੰਦਪੁਰ ਤੋਂ ਰਹਿਪਾ ਵੱਲ ਗਸ਼ਤ ਕਰ ਰਹੇ ਸੀ ਤਾਂ ਨੌਜਵਾਨਾਂ 'ਤੇ ਸ਼ੱਕ ਪੈਣ 'ਤੇ ਉਨਾਂ ਦੀ ਤਲਾਸ਼ੀ ਲਈ ਤਾਂ ਇਕ ਨੌਜਵਾਨ ਕੋਲੋ 7.61 ਗ੍ਰਾਮ ਹੈਰੋਇਨ ਅਤੇ 34 ਖੁੱਲ੍ਹੀਆਂ ਨਸ਼ੀਲੀਆ ਗੋਲ਼ੀਆ ਬਰਾਮਦ ਹੋਈਆਂ।
ਇਹ ਵੀ ਪੜ੍ਹੋ: Punjab: ਦੁਸਹਿਰੇ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਗੋਲ਼ੀ ਲੱਗਣ ਕਾਰਨ ਸਾਬਕਾ ਫ਼ੌਜੀ ਦੀ ਮੌਤ
ਪੁਲਸ ਨੇ ਉਸ ਨੂੰ ਮੌਕੇ 'ਤੇ ਫੜ ਲਿਆ। ਮੁਲਜ਼ਮ ਦੀ ਪਛਾਣ ਦਲਵਾਰਾ ਸਿੰਘ ਉਰਫ਼ ਸਾਬੀ ਪੁੱਤਰ ਗੁਰਬਚਨ ਸਿੰਘ ਵਾਸੀ ਰਹਿਪਾ ਥਾਣਾ ਮੁਕੰਦਪੁਰ ਵਜੋਂ ਹੋਈ। ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮੁਕੱਦਮਾ ਨੰਬਰ 108/25 ਦਰਜ ਕਰ ਲਿਆ ਹੈ ਇਸ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਪੁਲਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਮਹਿੰਦਰ ਕੇਪੀ ਦੇ ਇਕਲੌਤੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ, ਆਇਆ ਵੱਡਾ ਮੋੜ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8