ਨਸ਼ੀਲੀਆਂ ਗੋਲ਼ੀਆਂ ਤੇ 160 ਕੈਪਸੂਲਾਂ ਸਮੇਤ ਨੌਜਵਾਨ ਕਾਬੂ

Wednesday, Oct 21, 2026 - 07:16 PM (IST)

ਨਸ਼ੀਲੀਆਂ ਗੋਲ਼ੀਆਂ ਤੇ 160 ਕੈਪਸੂਲਾਂ ਸਮੇਤ ਨੌਜਵਾਨ ਕਾਬੂ

ਨਡਾਲਾ (ਸ਼ਰਮਾ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਨਡਾਲਾ ਪੁਲਸ ਵੱਲੋਂ ਇਕ ਨੌਜਵਾਨ ਨੂੰ 45 ਨਸ਼ੀਲੀਆਂ ਗੋਲ਼ੀਆਂ ਅਤੇ 160 ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਚੌਂਕੀ ਨਡਾਲਾ ਦੇ ਇੰਚਾਰਜ ਏ. ਐੱਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਦਲਜੀਤ ਸਿੰਘ ਪੁਲਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਨਡਾਲਾ ਅਤੇ ਬੇਗੋਵਾਲ ਵੱਲ ਜਾ ਰਹੇ ਸਨ। ਜਦੋਂ ਪੁਲਸ ਪਾਰਟੀ ਬਿਜਲੀ ਘਰ ਤੋਂ ਪਹਿਲਾਂ ਪਿੰਡ ਬਿੱਲਪੁਰ ਨੂੰ ਜਾਂਦੀ ਸੜਕ ਨੇੜੇ ਪੁੱਜੀ ਤਾਂ ਪਿੰਡ ਬਿੱਲਪੁਰ ਵੱਲੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਪੁਲਸ ਦੀ ਗੱਡੀ ਨੂੰ ਦੇਖ ਕੇ ਉਕਤ ਨੌਜਵਾਨ ਘਬਰਾ ਗਿਆ ਅਤੇ ਆਪਣੀ ਡੱਬ ਵਿਚੋਂ ਇਕ ਵਜ਼ਨਦਾਰ ਮੋਮੀ ਲਿਫ਼ਾਫ਼ਾ ਸੜਕ ਕਿਨਾਰੇ ਘਾਹ ਵਿਚ ਸੁੱਟ ਕੇ ਉੱਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ।

ਇਹ ਵੀ ਪੜ੍ਹੋ: ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ ਸਕਦੈ ਮੀਂਹ

ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਗੋਪਾਲ ਚੰਦ ਵਾਸੀ ਪਿੰਡ ਬਿੱਲਪੁਰ, ਥਾਣਾ ਸੁਭਾਨਪੁਰ ਵਜੋਂ ਦੱਸੀ। ਪੁਲਸ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਸਬੰਧੀ ਪੁੱਛਣ 'ਤੇ ਨੌਜਵਾਨ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕਿਆ। ਪੁਲਸ ਅਨੁਸਾਰ ਬਾਅਦ ਵਿੱਚ ਉਸ ਨੇ ਲਿਫ਼ਾਫ਼ੇ ਵਿਚ ਨਸ਼ੀਲੀਆਂ ਗੋਲੀਆਂ ਅਤੇ ਪ੍ਰੈਗਾਬਾਲਿਨ ਕੈਪਸੂਲ ਹੋਣ ਬਾਰੇ ਦੱਸਿਆ।

ਇਹ ਵੀ ਪੜ੍ਹੋ: 22 ਨਵੰਬਰ ਨੂੰ ਪਾਕਿ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ, 1828 ਸ਼ਰਧਾਲੂਆਂ ਦੇ ਪਾਸਪੋਰਟ ਹੋਏ ਜਮ੍ਹਾ

ਚੌਂਕੀ ਇੰਚਾਰਜ ਬਲਜਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਐੱਨ. ਡੀ. ਪੀ. ਐੱਸ. ਐਕਟ ਤਹਿਤ ਅਗਲੀ ਕਾਰਵਾਈ ਲਈ ਏ. ਐੱਸ. ਆਈ. ਰਜਿੰਦਰ ਸਿੰਘ ਵੱਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਦੌਰਾਨ ਨੌਜਵਾਨ ਵੱਲੋਂ ਸੁੱਟੇ ਗਏ ਮੋਮੀ ਲਿਫ਼ਾਫ਼ੇ ਵਿੱਚੋਂ ਬਿਨਾਂ ਮਾਰਕੇ ਵਾਲੀਆਂ ਹਲਕੇ ਸੰਤਰੀ ਰੰਗ ਦੀਆਂ 45 ਨਸ਼ੀਲੀਆਂ ਗੋਲੀਆਂ ਅਤੇ 160 ਪ੍ਰੈਗਾਬਾਲਿਨ ਕੈਪਸੂਲ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਉਕਤ ਨੌਜਵਾਨ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ ਤੋਂ ਪਹਿਲਾਂ ਕੀ ਸਨ ਆਖ਼ਰੀ ਬੋਲ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News