ਵੱਡੀ ਵਾਰਦਾਤ ਦੀ ਫਿਰਾਕ ''ਚ ਘੁੰਮ ਰਿਹਾ ਨੌਜਵਾਨ ਪਿਸਤੌਲ ਸਣੇ ਗ੍ਰਿਫ਼ਤਾਰ
Saturday, Oct 11, 2025 - 12:11 PM (IST)

ਜਲੰਧਰ (ਵਰੁਣ)–ਸੀ. ਆਈ. ਏ. ਸਟਾਫ਼ ਨੇ ਦਕੋਹਾ ਵਿਚ ਰੇਡ ਕਰ ਕੇ ਇਕ ਨੌਜਵਾਨ ਨੂੰ ਪਿਸਤੌਲ ਅਤੇ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸੀ ਪਰ ਜਿਉਂ ਹੀ ਪੁਲਸ ਨੂੰ ਸੂਚਨਾ ਮਿਲੀ ਤਾਂ ਉਕਤ ਨੌਜਵਾਨ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ। ਸੀ. ਆਈ. ਏ. ਸਟਾਫ਼ ਦੀ ਦੂਜੀ ਟੀਮ ਨੇ ਟਰਾਂਸਪੋਰਟ ਨਗਰ ਤੋਂ ਇਕ ਹੋਰ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਸੁਰਿੰਦਰ ਕੁਮਾਰ ਕੰਬੋਜ ਦੀ ਅਗਵਾਈ ਵਿਚ ਸੀ. ਆਈ. ਏ. ਸਟਾਫ਼ ਦੀ ਟੀਮ ਨੂੰ ਕੁਝ ਇਨਪੁੱਟ ਮਿਲੇ ਸਨ, ਜਿਸ ਦੇ ਬਾਅਦ ਪੁਲਸ ਟੀਮ ਨੇ ਦਕੋਹਾ ਨੇੜੇ ਰੇਡ ਕਰਕੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਤਲਾਸ਼ੀ ਲੈਣ ’ਤੇ ਉਸ ਤੋਂ 32 ਬੋਰ ਦਾ ਪਿਸਤੌਲ ਅਤੇ 2 ਗੋਲ਼ੀਆਂ ਬਰਾਮਦ ਹੋਈਆਂ। ਮੁਲਜ਼ਮ ਦੀ ਪਛਾਣ ਦਵਿੰਦਰ ਕੁਮਾਰ ਪੁੱਤਰ ਸ਼ਿਵ ਦਿਆਲ ਨਿਵਾਸੀ ਧੰਨੋਵਾਲੀ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ: ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਸ਼ਿਕਾਰ ਨੂੰ ਲੱਭ ਰਿਹਾ ਸੀ। ਮੁਲਜ਼ਮ ਤੋਂ ਪਤਾ ਲੁਆਇਆ ਜਾ ਰਿਹਾ ਹੈ ਕਿ ਉਹ ਪਿਸਤੌਲ ਕਿਸ ਵਿਅਕਤੀ ਤੋਂ ਖ਼ਰੀਦ ਕੇ ਲਿਆਇਆ ਸੀ। ਸੀ. ਪੀ. ਨੇ ਦੱਸਿਆ ਕਿ ਇਸ ਤਰ੍ਹਾਂ ਸੀ. ਆਈ. ਏ. ਸਟਾਫ਼ ਦੀ ਦੂਜੀ ਟੀਮ ਨੇ ਟਰਾਂਸਪੋਰਟ ਨਗਰ ਨੇੜੇ ਟ੍ਰੈਪ ਲਾ ਕੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਬਲਜੀਤ ਸਿੰਘ ਨਿਵਾਸੀ ਤਰਨਤਾਰਨ ਦੇ ਰੂਪ ਵਿਚ ਹੋਈ ਹੈ। ਮੁਲਜ਼ਮ ਤੋਂ ਪੁਲਸ ਨੇ 200 ਗ੍ਰਾਮ ਹੈਰੋਇਨ ਬਰਾਮਦ ਕੀਤੀ। ਹੈਪੀ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹੈ। ਸੀ. ਪੀ. ਨੇ ਕਿਹਾ ਕਿ ਉਕਤ ਮੁਲਜ਼ਮ ਤਰਨਤਾਰਨ ਤੋਂ ਹੈਰੋਇਨ ਦੀ ਸਪਲਾਈ ਦੇਣ ਜਲੰਧਰ ਆਇਆ ਸੀ, ਜਿਸ ਨੂੰ ਟ੍ਰੈਪ ਲਾ ਕੇ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਉਨ੍ਹਾਂ ਦੇ ਸਾਰੇ ਲਿੰਕ ਚੈੱਕ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਇਸ SHO 'ਤੇ ਹੋ ਗਈ ਵੱਡੀ ਕਾਰਵਾਈ, ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8