ਜਲੰਧਰ: ਪ੍ਰੇਮਿਕਾ ਤੋਂ ਪ੍ਰੇਸ਼ਾਨ ਨੌਜਵਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ

04/03/2021 11:26:26 AM

ਜਲੰਧਰ (ਮ੍ਰਿਦੁਲ)– ਲੱਧੇਵਾਲੀ ਦੇ ਗਰੀਨ ਐਨਕਲੇਵ ਵਾਸੀ ਅਭੈ ਚੋਪੜਾ ਨੇ ਪ੍ਰੇਮਿਕਾ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਪੀੜਤ ਦਾ ਇਲਾਜ ਜੌਹਲ ਹਸਪਤਾਲ ਵਿਚ ਚੱਲ ਰਿਹਾ ਹੈ। ਮਾਮਲੇ ਸਬੰਧੀ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ : 10 ਦਿਨ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਹੁਣ ਲਾਸ਼ ਬਣੀ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

ਪੀੜਤ ਅਭੈ ਚੋਪੜਾ ਦੇ ਪਿਤਾ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਉਸ ਦੇ ਬੇਟੇ ਦੇ ਮਾਡਲ ਹਾਊਸ ਵਿਚ ਰਹਿਣ ਵਾਲੀ ਇਕ ਤਲਾਕਸ਼ੁਦਾ ਔਰਤ ਨਾਲ ਨਿੱਜੀ ਸਬੰਧ ਸਨ, ਜਿਹੜੇ ਕੁਝ ਦਿਨਾਂ ਤੋਂ ਖ਼ਰਾਬ ਚੱਲ ਰਹੇ ਸਨ। ਉਕਤ ਔਰਤ ਉਨ੍ਹਾਂ ਦੇ ਬੇਟੇ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਸੀ ਅਤੇ ਉਸ ਵੱਲੋਂ ਪੁਲਸ ਨੂੰ ਕਈ ਝੂਠੀਆਂ ਸ਼ਿਕਾਇਤਾਂ ਵੀ ਕੀਤੀਆਂ ਗਈਆਂ। ਇਸੇ ਕਾਰਨ ਉਨ੍ਹਾਂ ਦਾ ਬੇਟਾ ਪ੍ਰੇਸ਼ਾਨ ਰਹਿਣ ਲੱਗਾ ਅਤੇ ਬੀਤੇ ਦਿਨ ਉਸ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਉਹ ਲੱਧੇਵਾਲੀ ਨੇੜੇ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ। ਜਦੋਂ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਅਭੈ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਇਹ ਵੀ ਪੜ੍ਹੋ : ਜਲੰਧਰ: ਸ਼ੱਕੀ ਹਾਲਾਤ ’ਚ ਰਿਟਾਇਰਡ ਸਬ ਇੰਸਪੈਕਟਰ ਦੇ ਪੁੱਤਰ ਦੀ ਮੌਤ, ਅਲਮਾਰੀ ਨਾਲ ਲਟਕਦੀ ਮਿਲੀ ਲਾਸ਼

ਮੌਕੇ ’ਤੇ ਪਹੁੰਚੀ ਥਾਣਾ ਰਾਮਾ ਮੰਡੀ ਦੀ ਪੁਲਸ ਨੇ ਅਭੈ ਦੇ ਬਿਆਨ ਦਰਜ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸਦੇ ਅਨਫਿੱਟ ਹੋਣ ਕਾਰਣ ਬਿਆਨ ਦਰਜ ਨਹੀਂ ਹੋ ਸਕੇ। ਡਾ. ਬੀ. ਐੱਸ. ਜੌਹਲ ਦਾ ਕਹਿਣਾ ਹੈ ਕਿ ਮਰੀਜ਼ ਦੀ ਹਾਲਤ ਗੰਭੀਰ ਹੈ। ਫਿਲਹਾਲ ਕੁਝ ਵੀ ਨਹੀਂ ਕਿਹਾ ਜਾ ਸਕਦਾ। ਜਦੋਂ ਉਸ ਨੂੰ ਹੋਸ਼ ਆਵੇਗੀ, ਉਦੋਂ ਪੁਲਸ ਉਸ ਦੇ ਬਿਆਨ ਦਰਜ ਕਰ ਸਕਦੀ ਹੈ।

ਇਹ ਵੀ ਪੜ੍ਹੋ :  ਦੁਬਈ 'ਚ ਨੌਜਵਾਨ ਨੂੰ ਗੋਲੀ ਮਾਰਨ ਦੇ ਮਿਲੇ ਹੁਕਮ ਤੋਂ ਦੁਖੀ ਮਾਪਿਆਂ ਨੇ ਕੇਂਦਰੀ ਮੰਤਰੀ ਨੂੰ ਕੀਤੀ ਫਰਿਆਦ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News