ਰੰਜਿਸ਼ ਨੂੰ ਲੈ ਕੇ ਨੌਜਵਾਨ ਨਾਲ ਕੁੱਟਮਾਰ ਕਰਨ ’ਤੇ 10 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

03/06/2021 11:44:07 AM

ਟਾਂਡਾ ਉੜਮੜ (ਵਰਿੰਦਰ ਪੰਡਿਤ, ਕੁਲਦੀਸ਼, ਮੋਮੀ)- ਪਿੰਡ ਮਿਆਣੀ ਵਿੱਚ ਬੀਤੇ ਦਿਨੀਂ ਪੁਰਾਣੇ ਝਗੜੇ ਦੀ ਰੰਜਿਸ਼ ਨੂੰ ਲੈ ਕੇ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ  ਨੇ 10 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਮਨਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਨਿਵਾਸੀ ਚੱਕ ਬਾਮੂ ਦੇ ਬਿਆਨ ਦੇ ਆਧਾਰ ਉਤੇ ਧੰਨਾ ਪੁੱਤਰ ਸੁਖਰਾਜ, ਪੱਡਾ ਪੁੱਤਰ ਰਾਹੁਲ, ਘਿਸਾ ਨਿਵਾਸੀ ਮਿਆਣੀ, ਸਨਪ੍ਰੀਤ ਨਿਵਾਸੀ ਗਿਲਜੀਆਂ, ਟਿੰਕੂ ਵਾਸੀ ਗਿਲਜੀਆਂ, ਲਵਲੀ ਲਾਲਾ ਨਿਵਾਸੀ ਬੇਗੋਵਾਲ,  ਕਾਲਾ ਉਰਫ ਰੋਮੀ ਨਿਵਾਸੀ ਚੱਕ ਬਾਮੂ ਅਤੇ ਤਿੰਨ ਹੋਰ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਦਰਜ ਕੀਤਾ ਹੈ। 

ਇਹ ਵੀ ਪੜ੍ਹੋ: ਜਲੰਧਰ ਪੰਜਾਬ ਦੇ ਸਭ ਤੋਂ ਸੁਰੱਖਿਅਤ ਸ਼ਹਿਰ ਵਜੋਂ ਉਭਰਿਆ, ਦੇਸ਼ ’ਚੋਂ 32ਵਾਂ ਸਥਾਨ ਕੀਤਾ ਹਾਸਲ

ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਮਨਦੀਪ ਨੇ ਦੱਸਿਆ ਕਿ ਜਦੋਂ ਉਹ 28 ਫਰਵਰੀ ਨੂੰ ਪਿੰਡ ਮਿਆਣੀ ਵਿਖੇ ਆਪਣੇ ਦੋਸਤਾਂ ਦੇ ਨਾਲ ਕੱਪੜੇ ਖ਼ਰੀਦਣ ਆਇਆ ਹੋਇਆ ਸੀ ਤਾਂ ਇਨ੍ਹਾਂ ਮੁਲਜ਼ਮਾਂ ਨੇ ਉਸ ਨੂੰ ਘੇਰ ਕੇ ਉਸ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਉਸ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਮੁੱਢਲੀ ਡਾਕਟਰੀ ਮਦਦ ਦੇਣ ਉਪਰੰਤ ਹੁਣ ਗੁਰਦਾਸਪੁਰ ਦੇ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |  ਐੱਸ. ਆਈ .ਬਖਸ਼ੀਸ਼ ਸਿੰਘ ਮਾਮਲੇ ਦੀ ਤਫਤੀਸ਼ ਵਿਚ ਜੁਟੇ ਹੋਏ ਹਨ। 
ਇਹ ਵੀ ਪੜ੍ਹੋ:  ਹੈਰਾਨੀਜਨਕ ਖ਼ੁਲਾਸਾ: ਪਿਓ ਨੇ ਹੀ ਪ੍ਰੇਮਿਕਾ ਨਾਲ ਮਿਲ ਮੌਤ ਦੇ ਘਾਟ ਉਤਾਰਿਆ ਸੀ ਕੁੜੀ ਦਾ ਪ੍ਰੇਮੀ


shivani attri

Content Editor

Related News