ਨੌਜਵਾਨ ਦੀ ਕੁੱਟਮਾਰ ਕਰਨ ’ਤੇ 3 ਖ਼ਿਲਾਫ਼ ਕੇਸ ਦਰਜ
Thursday, Dec 24, 2020 - 11:58 AM (IST)

ਫਗਵਾੜਾ (ਹਰਜੋਤ)— ਖੇਡ ਕੇ ਘਰ ਨੂੰ ਜਾ ਰਹੇ ਨੌਜਵਾਨ ਨੂੰ ਰੋਕ ਕੇ ਉਸ ਦੀ ਕੁੱਟਮਾਰ ਕਰਨ ਦੇ ਸਬੰਧ ’ਚ ਰਾਵਲਪਿੰਡੀ ਪੁਲਸ ਨੇ 3 ਵਿਅਕਤੀਆਂ ਖ਼ਿਲਾਫ਼ਧਾਰਾ 323, 325, 341, 506, 34 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ।
ਸ਼ਿਕਾਇਤ ਕਰਤਾ ਹਰਸਪ੍ਰਮਾਰ ਪੁੱਤਰ ਵਿਜੈ ਕੁਮਾਰ ਵਾਸੀ ਪਾਂਸ਼ਟਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 11 ਦਸੰਬਰ ਨੂੰ ਉਹ ਸ਼ਾਮ ਸਮੇਂ ਗਰਾਊਂਡ ਤੋਂ ਖੇਡ ਕੇ ਘਰ ਨੂੰ ਆ ਰਿਹਾ ਸੀ ਤਾਂ ਕੁੱਝ ਵਿਅਕਤੀਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਦੀ ਕੁੱਟਮਾਰ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਜਿਸ ਸਬੰਧ ’ਚ ਪੁਲਸ ਨੇ ਤਰਲੋਚਨ ਸਿੰਘ ਪੁੱਤਰ ਹਰਜੀਤ ਸਿੰਘ, ਗੁਰਜੀਤ ਸਿੰਘ ਪੁੱਤਰ ਹਰਜੀਤ ਸਿੰਘ, ਕੁਲਵੰਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀਆਨ ਪਿੰਡ ਪਾਂਸ਼ਟਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।