ਕਬਾੜ ਦੀ ਦੁਕਾਨ ’ਤੇ ਕੰਮ ਕਰਨ ਵਾਲੇ ਨੌਜਵਾਨ ਦੀ ਅੱਧਾ ਦਰਜਨ ਲੋਕਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ

Sunday, Jan 14, 2024 - 02:32 PM (IST)

ਕਬਾੜ ਦੀ ਦੁਕਾਨ ’ਤੇ ਕੰਮ ਕਰਨ ਵਾਲੇ ਨੌਜਵਾਨ ਦੀ ਅੱਧਾ ਦਰਜਨ ਲੋਕਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ

ਫਗਵਾੜਾ (ਜਲੋਟਾ)- ਫਗਵਾੜਾ ਦੇ ਪਿੰਡ ਜਮਾਲਪੁਰ ’ਚ ਆਪਣੇ ਚਾਚੇ ਦੀ ਕਬਾੜ ਦੀ ਦੁਕਾਨ ’ਤੇ ਕੰਮ ਕਰਨ ਵਾਲੇ ਨੌਜਵਾਨ ਦੀ ਅੱਧੀ ਦਰਜਨ ਦੇ ਕਰੀਬ ਲੋਕਾਂ ਵੱਲੋਂ ਆਪਸੀ ਕਿਸੇ ਗੱਲ ਨੂੰ ਲੈ ਕੇ ਬੇਰਹਿਮੀ ਨਾਲ ਕੁੱਟਮਾਰ ਕਰ ਦਿੱਤੀ ਗਈ।  ਜਾਣਕਾਰੀ ਅਨੁਸਾਰ ਸੰਜੂ ਉਰਫ਼ ਪਵਨ ਪੁੱਤਰ ਹਰਮੇਲ ਚੰਦ ਵਾਸੀ ਪਿੰਡ ਜਮਾਲਪੁਰ ਨੇ ਥਾਣਾ ਸਿਟੀ ਫਗਵਾੜਾ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਉਸ ਨੂੰ ਕਰਨ ਪੁੱਤਰ ਬਿੱਟੂ, ਬਿੱਟੂ ਪੁੱਤਰ ਸ਼ਿੰਦਾ ਰਾਮ, ਮੀਕਾ ਪੁੱਤਰ ਸ਼ਿੰਦਾ ਰਾਮ, ਅਜੇ ਪੁੱਤਰ ਮੀਕਾ ਰਾਮ ਅਤੇ ਰਵੀ ਪੁੱਤਰ ਮੀਕਾ ਰਾਮ ਸਾਰੇ ਵਾਸੀ ਪਿੰਡ ਜਮਾਲਪੁਰ ਨੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਰੇ ਮੁਲਜ਼ਮ ਪੁਲਸ ਦੀ ਗ੍ਰਿਫ਼ਤਾਰੀ ਤੋਂ ਬਾਹਰ ਚਲ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਠੰਡ ਨੂੰ ਲੈ ਕੇ Red Alert ਜਾਰੀ, ਵਧੀ Ground Frost ਦੀ ਚਿਤਾਵਨੀ, ਜਾਣੋ ਮੌਸਮ ਦੀ ਤਾਜ਼ਾ ਜਾਣਕਾਰੀ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News