ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ

Monday, Mar 09, 2026 - 04:53 PM (IST)

ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ

ਰਾਹੋਂ (ਪ੍ਰਭਾਕਰ)- ਰਾਹੋਂ ਪੁਲਸ ਵੱਲੋਂ ਬੀਤੀ ਰਾਤ ਹੈਰੋਇਨ ਦਾ ਸੇਵਨ ਕਰਦੇ ਇਕ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐੱਸ. ਐੱਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਪਾਰਟੀ ਜਦੋਂ ਗਸ਼ਤ ਦੌਰਾਨ ਥਾਣਾ ਰਾਹੋਂ ਤੋਂ ਨਵਾਂਸ਼ਹਿਰ ਰੋਡ ਤੋਂ ਹੁੰਦੇ ਹੋਏ ਪਿੰਡ ਛੋਕਰਾਂ ਸਾਈਡ ਨੂੰ ਜਾ ਰਹੀ ਸੀ ਤਾਂ ਪਿੰਡ ਛੋਕਰਾਂ ਤੋਂ ਥੋੜ੍ਹਾ ਪਿੱਛੇ ਇੱਟਾਂ ਦੇ ਭੱਠੇ ਕੋਲ ਬੇ-ਆਬਾਦ ਜਗ੍ਹਾ ਕੋਲ ਇਕ ਨੌਜਵਾਨ ਹੈਰੋਇਨ ਦਾ ਸੇਵਨ ਕਰਦਾ ਵਿਖਾਈ ਦਿੱਤਾ।

ਇਹ ਵੀ ਪੜ੍ਹੋ: ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ

ਉਸ ਨੂੰ ਕਾਬੂ ਕਰਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ ਅਤੇ ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ। ਥਾਣਾ ਮੁਖੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਜਾਨਪਾਲ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਕਿਰਪਾਲ ਸਾਗਰ ਦਰਿਆਪੁਰ ਹਾਲ ਵਾਸੀ ਰੌਂਤਾ ਮੁਹੱਲਾ ਰਾਹੋਂ ਵਜੋਂ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ਅੱਤਵਾਦੀ ਪੰਨੂ ਦਾ ਵੱਡਾ ਖ਼ੁਲਾਸਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News