ਨੌਜਵਾਨ ਨੇ ਸਰਹਿੰਦ ਨਹਿਰ ''ਚ ਮਾਰੀ ਛਾਲ, ਭਾਲ ਜਾਰੀ

Tuesday, May 14, 2019 - 01:43 PM (IST)

ਰੂਪਨਗਰ (ਵਿਜੇ)— ਬੀਤੀ ਦੇਰ ਸ਼ਾਮ ਇਕ ਨੌਜਵਾਨ ਨੇ ਪੁਰਾਣੇ ਬੱਸ ਅੱਡੇ ਨੇੜੇ ਸਰਹਿੰਦ ਨਹਿਰ 'ਚ ਛਾਲ ਮਾਰ ਦਿੱਤੀ। ਜਾਣਕਾਰੀ ਦਿੰਦਿਆਂ ਚਸ਼ਮਦੀਦ ਲੋਕਾਂ ਨੇ ਦੱਸਿਆ ਕਿ ਇਕ 30-35 ਸਾਲਾ ਨੌਜਵਾਨ ਨੇ ਪੁਰਾਣੇ ਬੱਸ ਅੱਡੇ ਸਰਹਿੰਦ ਨਹਿਰ ਦੇ ਪੁਲ ਤੋਂ ਛਾਲ ਮਾਰ ਦਿੱਤੀ, ਜਿਸ ਦੀ ਭਾਲ ਜਾਰੀ ਹੈ। ਇਸ ਮਾਮਲੇ ਸਬੰਧੀ ਸਿਟੀ ਥਾਣਾ ਦੇ ਏ. ਐੱਸ. ਆਈ. ਕ੍ਰਿਸ਼ਨ ਲਾਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਘਟਨਾ ਸਬੰਧੀ ਸੂਚਨਾ ਮਿਲੀ ਹੈ ਅਤੇ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਸਬੰਧਤ ਨੌਜਵਾਨ ਦੀ ਭਾਲ ਜਾਰੀ ਹੈ।


shivani attri

Content Editor

Related News