ਮੇਹਟੀਆਣਾ ਵਿਖੇ ਘਰ ''ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Saturday, Oct 10, 2026 - 02:04 PM (IST)

ਮੇਹਟੀਆਣਾ ਵਿਖੇ ਘਰ ''ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਮੇਹਟੀਆਣਾ (ਸੰਜੀਵ)-ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਤਾਜੋਵਾਲ ਵਿਖੇ ਅੱਜ ਸਵੇਰੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਇਕ ਘਰ ’ਚ ਨੌਜਵਾਨ ਦੀ ਲਾਸ਼ ਕਮਰੇ ਦੇ ਗਾਡਰ ਨਾਲ ਲਟਕਦੀ ਦੇਖੀ ਗਈ। ਇਸ ਸਬੰਧੀ ਥਾਣਾ ਮੇਹਟੀਆਣਾ ਦੀ ਪੁਲਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ ਅੱਠ ਕੁ ਵਜੇ ਦੇ ਕਰੀਬ ਉਨ੍ਹਾਂ ਨੂੰ ਪਿੰਡ ਤਾਜੋਵਾਲ ਦੇ ਕਿਸੇ ਵਿਅਕਤੀ ਵੱਲੋਂ ਫੋਨ ’ਤੇ ਇਸ ਘਟਨਾ ਦੀ ਸੂਚਨਾ ਦਿੱਤੀ ਗਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਪਹੁੰਚਾ ਦਿੱਤਾ ਹੈ। ਪੁਲਸ ਮੁਤਾਬਕ ਮ੍ਰਿਤਕ ਦੀ ਪਛਾਣ ਰਕੇਸ਼ ਕੁਮਾਰ (33) ਪੁੱਤਰ ਮੁਖਤਿਆਰ ਰਾਮ ਵਾਸੀ ਪਿੰਡ ਤਾਜੋਵਾਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ! ਕਾਰਾ ਜਾਣ ਹੋਵੋਗੇ ਹੈਰਾਨ

ਥਾਣਾ ਮੇਹਟੀਆਣਾ ਦੀ ਪੁਲਸ ਨੇ ਦੱਸਿਆ ਕਿ ਇਹ ਵਿਅਕਤੀ ਘਰ ’ਚ ਇਕੱਲਾ ਹੀ ਰਹਿ ਰਿਹਾ ਸੀ, ਜਿਸ ਦੀ ਪਤਨੀ ਆਪਣੇ ਬੱਚਿਆਂ ਸਮੇਤ ਪੇਕੇ ਘਰ ਗਈ ਹੋਈ ਸੀ। ਥਾਣਾ ਮੇਹਟੀਆਣਾ ਦੀ ਪੁਲਸ ਵੱਲੋਂ ਮ੍ਰਿਤਕ ਨੌਜਵਾਨ ਦੇ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ, First Year ਦੀ ਸਟੂਡੈਂਟ...

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News