ਮਾਨਸਿਕ ਪ੍ਰੇਸ਼ਾਨੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Friday, Oct 17, 2025 - 06:04 PM (IST)

ਮਾਹਿਲਪੁਰ (ਜਸਵੀਰ)- ਮਾਹਿਲਪੁਰ ਦੇ ਵਰਾਡ ਨੰਬਰ-11 ਦੇ ਇਕ ਵਸਨੀਕ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਜਾਣਕਾਰੀ ਅਨਸਾਰ ਐੱਸ. ਈ. ਚਤਵਿੰਦਰ ਸਿੰਘ ਨੇ ਦੱਸਿਆ ਕਿ ਇਕਬਾਲ ਸਿੰਘ ਪੁੱਤਰ ਸਵਰਨ ਰਾਮ ਵਾਰਡ ਨੰਬਰ-11 ਜੋਕਿ ਕਿਰਾਏ ਦੇ ਮਕਾਨ ’ਚ ਰਹਿੰਦਾ ਸੀ ਅਤੇ ਵਿਆਹਿਆ ਹੋਇਆ ਸੀ। ਇਕਬਾਲ ਸਿੰਘ ਨੇ ਛੱਤ ਵਾਲੇ ਪੱਖੇ ਨਾਲ ਚੁੰਨੀ ਬੰਨ੍ਹ ਕੇ ਫਾਹਾ ਲੈ ਲਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲਣ ’ਤੇ ਉਨ੍ਹਾਂ ਨੇ ਲਟਕੀ ਹੋਈ ਲਾਸ਼ ਨੂੰ ਥੱਲੇ ਲਾਹਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਬਿਆਨ ਅਨੁਸਾਰ ਉਹ ਪਿਛਲੇ ਕੁਝ ਦਿਨਾਂ ਤੋਂ ਕਾਫ਼ੀ ਪ੍ਰੇਸ਼ਾਨ ਸੀ । ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ’ਚ 174 ਦੀ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਹੋ ਰਿਹੈ ਬਦਲਾਅ! ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਜਾਣੋ 21 ਤਾਰੀਖ਼ ਤੱਕ Weather ਅਪਡੇਟ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8