ਵੇਈਂ ''ਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਨਾਲ ਮੌਤ
Sunday, Jul 21, 2019 - 05:54 PM (IST)

ਸੁਲਤਾਨਪੁਰ ਲੋਧੀ (ਸੋਢੀ)— ਨਿਰਮਲ ਕੁਟੀਆ ਪਵਿੱਤਰ ਵੇਈਂ ਨੇੜੇ ਐਤਵਾਰ ਦੁਪਹਿਰ ਗਰਮੀ 'ਚ ਨਹਾਉਣ ਲਈ ਵੜੇ 23 ਸਾਲਾ ਨੌਜਵਾਨ ਜੋਬਨਪ੍ਰੀਤ ਸਿੰਘ ਪੁੱਤਰ ਬੂਟਾ ਸਿੰਘ ਨਿਵਾਸੀ ਅੰਮ੍ਰਿਤਸਰ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਉਸ ਦੇ ਨਾਲ ਆਏ ਲੜਕਿਆਂ ਨੇ ਦੱਸਿਆ ਕਿ ਨੌਜਵਾਨ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਅਤੇ ਸੇਵਾ ਕਰਨ ਲਈ ਆਇਆ ਸੀ ਅਤੇ ਦੁਪਹਿਰ ਸਮੇਂ ਗਰਮੀ ਕਾਰਨ ਨਹਾਉਣ ਲਈ ਵੇਈਂ 'ਚ ਗਿਆ ਸੀ। ਨਹਾਉਂਦੇ ਸਮੇਂ ਇਥੇ ਡੂੰਘੇ ਪਾਣੀ ਦੇ ਵਹਾਅ 'ਚ ਉਹ ਡੁੱਬ ਗਿਆ। ਗੋਤਾਖੋਰਾਂ ਦੀ ਮਦਦ ਦੇ ਨਾਲ ਉਕਤ ਨੌਜਵਾਨ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ।