ਤੇਜ਼ ਰਫਤਾਰ ਬਾਈਕ ਬੇਕਾਬੂ ਹੋ ਕੇ ਖੰਭੇ ਨਾਲ ਟਕਰਾਈ, ਨੌਜਵਾਨ ਦੀ ਮੌਤ, ਦੋ ਜ਼ਖ਼ਮੀ

Saturday, Feb 25, 2023 - 11:42 AM (IST)

ਤੇਜ਼ ਰਫਤਾਰ ਬਾਈਕ ਬੇਕਾਬੂ ਹੋ ਕੇ ਖੰਭੇ ਨਾਲ ਟਕਰਾਈ, ਨੌਜਵਾਨ ਦੀ ਮੌਤ, ਦੋ ਜ਼ਖ਼ਮੀ

ਜਲੰਧਰ (ਵਰੁਣ)–ਪਠਾਨਕੋਟ ਚੌਂਕ ਵਿਖੇ ਬੀਤੀ ਦੇਰ ਰਾਤ ਤੇਜ਼ ਰਫ਼ਤਾਰ ਬਾਈਕ ਬੇਕਾਬੂ ਹੋ ਕੇ ਖੰਭੇ ਨਾਲ ਟਕਰਾ ਗਈ। ਹਾਦਸੇ ਵਿਚ ਬਾਈਕ ਸਵਾਰ ਤਿੰਨ ਨੌਜਵਾਨਾਂ ਵਿਚੋਂ ਇਕ ਦੀ ਮੌਤ ਹੋ ਗਈ, ਜਦਕਿ 2 ਹੋਰ ਨੌਜਵਾਨਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਇਕ ਨੌਜਵਾਨ ਨੂੰ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਦੂਜਾ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਹੈ।

ਥਾਣਾ ਨੰਬਰ 8 ਦੇ ਏ. ਐੱਸ. ਆਈ. ਬਲਵਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੂਰਜ (23) ਨਿਵਾਸੀ ਸੁੰਦਰ ਨਗਰ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਸੂਰਜ ਫਲੈਕਸ ਬੋਰਡ ਬਣਾਉਣ ਦਾ ਕੰਮ ਕਰਦਾ ਸੀ ਅਤੇ ਆਪਣੇ 2 ਦੋਸਤਾਂ ਨਾਲ ਦੇਰ ਰਾਤ ਵੇਰਕਾ ਮਿਲਕ ਪਲਾਂਟ ਸਾਈਡ ਤੋਂ ਬਾਈਕ ’ਤੇ ਆ ਰਿਹਾ ਸੀ ਅਤੇ ਜਿਉਂ ਹੀ ਉਨ੍ਹਾਂ ਦੀ ਬਾਈਕ ਪਠਾਨਕੋਟ ਚੌਕ ਫਲਾਈਓਵਰ ’ਤੇ ਪੁੱਜੀ ਤਾਂ ਤੇਜ਼ ਰਫ਼ਤਾਰ ਹੋਣ ਕਾਰਨ ਬਾਈਕ ਸੰਤੁਲਨ ਗੁਆ ਬੈਠੀ ਅਤੇ ਖੰਭੇ ਨਾਲ ਟਕਰਾ ਗਈ।

ਇਹ ਵੀ ਪੜ੍ਹੋ : ਗੋਰਾਇਆ ਵਿਖੇ ਵਾਪਰਿਆ ਵੱਡਾ ਹਾਦਸਾ, ਸਿਲੰਡਰ ਫਟਣ ਨਾਲ ਘਰ ’ਚ ਲੱਗੀ ਅੱਗ

ਰਾਹਗੀਰਾਂ ਨੇ ਸੂਚਨਾ ਪੁਲਸ ਨੂੰ ਦਿੱਤੀ ਤਾਂ ਜ਼ਖ਼ਮੀਆਂ ਨੂੰ ਤੁਰੰਤ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਸੂਰਜ ਦੇ ਸਿਰ ’ਤੇ ਗੰਭੀਰ ਸੱਟ ਲੱਗਣ ਕਾਰਨ ਉਸ ਦੀ ਮੌਤ ਹੋ ਚੁੱਕੀ ਸੀ ਪਰ ਇਕ ਨੌਜਵਾਨ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਏ. ਐੱਸ. ਆਈ. ਬਲਵਿੰਦਰ ਕੁਮਾਰ ਨੇ ਕਿਹਾ ਕਿ ਧਾਰਾ 174 ਤਹਿਤ ਕਾਰਵਾਈ ਕਰ ਕੇ ਸੂਰਜ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ। ਦੋਵੇਂ ਜ਼ਖ਼ਮੀ ਵੀ ਅਨਫਿੱਟ ਹਨ।

ਇਹ ਵੀ ਪੜ੍ਹੋ :ਵਿਆਹ ਦੀਆਂ ਸਾਈਆਂ-ਵਧਾਈਆਂ ਲਾ ਕੇ ਐਨ ਮੌਕੇ ਮੁੱਕਰਿਆ NRI ਪਰਿਵਾਰ, ਹੈਰਾਨ ਕਰਨ ਵਾਲਾ ਹੈ ਮਾਮਲਾ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News