ਸੋਢਲ ਫਾਟਕ ਨੇੜੇ ਟਰੇਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ

Monday, Jun 21, 2021 - 10:20 AM (IST)

ਸੋਢਲ ਫਾਟਕ ਨੇੜੇ ਟਰੇਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ

ਜਲੰਧਰ (ਗੁਲਸ਼ਨ)- ਸਥਾਨਕ ਸੋਢਲ ਰੇਲਵੇ ਫਾਟਕ ਤੋਂ ਥੋੜ੍ਹੀ ਦੂਰੀ ’ਤੇ ਇਕ ਨੌਜਵਾਨ ਟਰੇਨ ਦੀ ਲਪੇਟ ਵਿਚ ਆਉਣ ਨਾਲ ਜ਼ਖ਼ਮੀ ਹੋ ਗਿਆ। ਸੂਚਨਾ ਮਿਲਦਿਆਂ ਹੀ ਜੀ. ਆਰ. ਪੀ. ਦੇ ਏ. ਐੱਸ. ਆਈ. ਹੀਰਾ ਸਿੰਘ ਮੌਕੇ ’ਤੇ ਪਹੁੰਚੇ ਅਤੇ ਨੌਜਵਾਨ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਪਹੁੰਚਦਿਆਂ ਹੀ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਗੋਪਾਲ ਨਗਰ ਵਿਖੇ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ ਸਿੱਖ ਨੌਜਵਾਨ

ਹੀਰਾ ਸਿੰਘ ਨੇ ਦੱਸਿਆ ਕਿ ਨੌਜਵਾਨ ਰੇਲਵੇ ਲਾਈਨਾਂ ਪਾਰ ਕਰ ਰਿਹਾ ਸੀ। ਇਸ ਦੌਰਾਨ ਜਲੰਧਰ ਤੋਂ ਅੰਮ੍ਰਿਤਸਰ ਵੱਲ ਸੱਚਖੰਡ ਐਕਸਪ੍ਰੈੱਸ ਟਰੇਨ ਜਾ ਰਹੀ ਸੀ, ਜਿਸ ਦਾ ਉਸ ਨੂੰ ਪਤਾ ਨਹੀਂ ਲੱਗਾ ਅਤੇ ਉਹ ਟਰੇਨ ਦੀ ਲਪੇਟ ਵਿਚ ਆ ਗਿਆ। ਮ੍ਰਿਤਕ ਕੋਲੋਂ ਇਕ ਕਾਰਡ ਮਿਲਿਆ, ਜਿਸ ’ਤੇ ਰੇਮ ਬਹਾਦਰ ਨਾਂ ਲਿਖਿਆ ਹੋਇਆ ਹੈ। ਉਸ ਦੀ ਉਮਰ ਕਰੀਬ 25 ਸਾਲ ਲੱਗਦੀ ਹੈ। ਪੁਲਸ ਨੇ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ, ਉਕਤ ਕਾਰਡ ਉਸ ਦਾ ਹੈ ਜਾਂ ਕਿਸੇ ਹੋਰ ਦਾ। ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਾਰਿਸਾਂ ਦੇ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ: ਨਕੋਦਰ 'ਚ ਵੱਡੀ ਵਾਰਦਾਤ, ਗੁਆਂਢੀਆਂ ਨੇ ਧੋਖੇ ਨਾਲ ਨੌਜਵਾਨ ਨੂੰ ਘਰ ਬੁਲਾ ਕੇ ਦਿੱਤੀ ਰੂਹ ਕੰਬਾਊ ਮੌਤ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News