ਰੇਲਗੱਡੀ ਦੀ ਲਪੇਟ ''ਚ ਆਉਣ ਕਾਰਨ ਨੌਜਵਾਨ ਦੀ ਹੋਈ ਮੌਤ

04/23/2022 12:44:36 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)-  ਪਿੰਡ ਮੂਨਕਾ ਨਜ਼ਦੀਕ ਬੀਤੀ ਰਾਤ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਥਾਣੇਦਾਰ ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਛਾਣ ਯੋਗੇਸ਼ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਬੋਲੇਵਾਲ ਦੇ ਰੂਪ ਵਿਚ ਹੋਈ ਹੈ। ਰੇਲਵੇ ਪੁਲਸ ਨੇ ਸੂਚਨਾ ਮਿਲਣ 'ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ 174 ਸੀ. ਆਰ. ਪੀ. ਸੀ. ਤਹਿਤ ਕਾਰਵਾਈ ਕੀਤੀ ਹੈ। ਨੌਜਵਾਨ ਰਾਤ 11 ਵਜੇ ਰੇਲਗੱਡੀ ਦੀ ਲਪੇਟ ਵਿਚ ਕਿਹੜੇ ਹਾਲਾਤ ਵਿਚ ਆਇਆ ਇਸ ਦੀ ਫਿਲਹਾਲ ਜਾਣਕਾਰੀ ਨਹੀਂ ਮਿਲ ਸਕੀ ਹੈ। ਯੋਗੇਸ਼ ਅਜੇ ਕੁਆਰਾ ਸੀ ਅਤੇ ਟਾਂਡਾ ਹਰਸੀਪਿੰਡ ਰੋਡ 'ਤੇ ਏ. ਸੀ. ਰਿਪੇਅਰ ਦੀ ਦੁਕਾਨ ਕਰਦਾ ਸੀ। 

shivani attri

This news is Content Editor shivani attri