ਰੂਪਨਗਰ ਵਿਖੇ ਵਾਪਰੇ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

Monday, Dec 12, 2022 - 03:57 PM (IST)

ਰੂਪਨਗਰ ਵਿਖੇ ਵਾਪਰੇ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

ਰੂਪਨਗਰ (ਵਿਜੇ)-ਸੜਕ ਹਾਦਸੇ ’ਚ ਵਿਅਕਤੀ ਦੀ ਮੌਤ ਹੋ ਜਾਣ ਦੇ ਮਾਮਲੇ ’ਚ ਸਿਟੀ ਪੁਲਸ ਮੋਰਿੰਡਾ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਅਜੈਬ ਸਿੰਘ ਪੁੱਤਰ ਪ੍ਰੇਮ ਸਿੰਘ ਨਿਵਾਸੀ ਸੰਗਤਪੁਰਾ ਨੇ ਦੱਸਿਆ ਕਿ ਉਹ ਆਪਣੇ ਸਾਈਕਲ ’ਤੇ ਸਵਾਰ ਸੀ ਅਤੇ ਉਸ ਦਾ ਲੜਕਾ ਜਗਤਾਰ ਸਿੰਘ ਉਰਫ਼ ਤਾਰੂ (30) ਮੋਟਰਸਾਈਕਲ ’ਤੇ ਸਵਾਰ ਹੋ ਕੇ ਕੰਮ ਤੋਂ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਲੁਧਿਆਣਾ-ਚੰਡੀਗੜ੍ਹ ਬਾਈਪਾਸ ਸਾਹਮਣੇ ਪੰਜਕੋਹਾ ਤਾਜ ਪੈਲੇਸ ਮੋਰਿੰਡਾ ਕੋਲ ਲੁਧਿਆਣਾ ਸਾਈਡ ਤੋਂ ਇਕ ਕਾਰ ਤੇਜ਼ ਰਫ਼ਤਾਰ ਨਾਲ ਆਈ, ਜਿਸ ਦੇ ਚਾਲਕ ਨੇ ਗੱਡੀ ਜਗਤਾਰ ਸਿੰਘ ਦੇ ਮੋਟਰਸਾਈਕਲ ’ਚ ਮਾਰੀ ਅਤੇ ਉਸ ਨੂੰ ਘੜੀਸਦੀ ਹੋਈ ਦੂਰ ਤੱਕ ਲੈ ਗਈ, ਜਿਸ ਕਾਰਨ ਜਗਤਾਰ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਕਾਰ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਚਾਲਕ ਵਿਰੁੱਧ ਪਰਚਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੇ ਸਰਦਾਰ ਦਾ ਕਮਾਲ ਵੇਖ ਕਰੋਗੇ ਤਾਰੀਫ਼ਾਂ, ਤਿਆਰ ਕੀਤਾ ਭਾਰਤ ਦਾ ਸਭ ਤੋਂ ਵੱਡਾ 40 ਕਿਲੋ ਦਾ 'ਬਰਗਰ'

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News