ਕਪੂਰਥਲਾ ''ਚ ਇਨੋਵਾ ਕਾਰ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ, ਨੌਜਵਾਨ ਦੀ ਮੌਤ
Monday, Jul 01, 2024 - 03:17 PM (IST)
ਕਪੂਰਥਲਾ (ਮਹਾਜਨ)-ਕਾਂਜਲੀ ਰੋਡ 'ਤੇ ਤੇਜ਼ ਰਫ਼ਤਾਰ ਇਨੋਵਾ ਕਾਰ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋਣ ਦੀ ਸੂਚਨਾ ਮਿਲੀ ਹੈ, ਜਿਸ 'ਚ ਰੋਡ ਸੇਫਟੀ ਫੋਰਸ ਦੀ ਟੀਮ ਨੇ ਜ਼ਖ਼ਮੀ ਬਾਈਕ ਸਵਾਰ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਪਰ ਡਿਊਟੀ 'ਤੇ ਮੌਜੂਦ ਡਾਕਟਰ ਨੇ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪਹੁੰਚੀ ਸਬੰਧਤ ਪੁਲਸ ਪਾਰਟੀ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰੱਖਵਾਇਆ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਮ੍ਰਿਤਕ ਨੌਜਵਾਨ ਦੀ ਪਛਾਣ 22 ਸਾਲਾ ਇੰਦਰਜੀਤ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਸ਼ਾਲਾਪੁਰ (ਸ਼ਾਹਕੋਟ) ਵਜੋਂ ਹੋਈ ਹੈ, ਜੋਕਿ ਕਾਂਜਲੀ ਰੋਡ 'ਤੇ ਇਕ ਫਾਰਮ ਹਾਊਸ 'ਚ ਸੁਰੱਖਿਆ ਗਾਰਡ ਦੀ ਡਿਊਟੀ ਕਰਦਾ ਸੀ।
ਇਹ ਵੀ ਪੜ੍ਹੋ- ਬਿਆਸ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, ਦੋ ਕਾਰਾਂ ਦੀ ਟੱਕਰ 'ਚ ਉੱਡੇ ਪਰਖੱਚੇ, ਇਕ ਦੀ ਦਰਦਨਾਕ ਮੌਤ
ਐੱਸ. ਐੱਚ. ਓ. ਸੰਜੀਵਨ ਸਿੰਘ ਅਨੁਸਾਰ ਮ੍ਰਿਤਕ ਨੌਜਵਾਨ ਇੰਦਰਜੀਤ ਸਿੰਘ ਕਰੀਬ ਡੇਢ ਮਹੀਨੇ ਤੋਂ ਕਾਂਜਲੀ ਰੋਡ ’ਤੇ ਸਥਿਤ ਇਕ ਫਾਰਮ ਹਾਊਸ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਿਹਾ ਸੀ। ਐਤਵਾਰ ਸਵੇਰੇ ਉਹ ਕਿਸੇ ਕੰਮ ਲਈ ਸਾਈਕਲ 'ਤੇ ਪਿੰਡ ਕਾਂਜਲੀ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਕਾਂਜਲੀ ਦੇ ਮੋੜ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਇਨੋਵਾ ਕਾਰ ਦੇ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
ਇਸ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਸੁਭਾਨਪੁਰ ਰੋਡ 'ਤੇ ਖੜ੍ਹੇ ਸੜਕ ਸੁਰੱਖਿਆ ਬਲ ਨੇ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਸਬੰਧੀ ਸੂਚਨਾ ਮਿਲਦਿਆਂ ਹੀ ਉਹ ਤੁਰੰਤ ਪੁਲਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ 'ਚ ਰੱਖਵਾਇਆ। ਉਨ੍ਹਾਂ ਨੂੰ ਪਤਾ ਲੱਗਾ ਕਿ ਨੌਜਵਾਨ ਨੂੰ ਟੱਕਰ ਮਾਰਨ ਵਾਲਾ ਡਰਾਈਵਰ ਪੁਲਸ ਮੁਲਾਜ਼ਮ ਸੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ 'ਆਪ' ਸ਼ਾਮਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।