ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਨੌਜਵਾਨ ਦੀ ਮੌਤ

Tuesday, Jul 16, 2024 - 12:53 PM (IST)

ਕਾਲਾ ਸੰਘਿਆਂ (ਨਿੱਝਰ)-ਕਾਲਾ ਸੰਘਿਆਂ ਤੋਂ ਡੱਲਾ-ਸੁਲਤਾਨਪੁਰ ਲੋਧੀ ਰੋਡ ’ਤੇ ਬੀਤੀ ਰਾਤ ਪਿੰਡ ਸੰਧੂ ਚੱਠਾ ਮੋੜ ’ਤੇ ਕਥਿਤ ਤੌਰ ’ਤੇ ਕਿਸੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਪੁਲਸ ਚੌਂਕੀ ਦੇ ਇੰਚਾਰਜ ਸਬ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਵੱਜਣ ਕਾਰਨ ਇਕ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ, ਜਿਸ ਕੋਲੋਂ ਕੋਈ ਪਛਾਣ ਪੱਤਰ ਨਾ ਮਿਲਣ ਕਾਰਨ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ।

ਚੌਂਕੀ ਇੰਚਾਰਜ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਦੀ ਉਮਰ 25 ਤੋਂ 30 ਦੇ ਕਰੀਬ ਹੈ ਅਤੇ ਕੱਦ 5 ਫੁੱਟ 6 ਇੰਚ ਸਰੀਰ ਪਤਲਾ ਹੈ। ਨੌਜਵਾਨ ਦੇ ਨੀਲੇ ਰੰਗ ਦੀ ਜੀਨ ਦੀ ਪੈਂਟ, ਸੰਤਰੀ ਰੰਗ ਦੀ ਟੀ-ਸ਼ਰਟ ਪਾਈ ਹੋਈ ਹੈ‌। ਪੁਲਸ ਵੱਲੋਂ ਅਣਪਛਾਤੇ ਨੌਜਵਾਨ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ 72 ਘੰਟਿਆਂ ਲਈ ਸ਼ਨਾਖਤ ਲਈ ਸਥਾਨਕ ਮੋਰਚਰੀ ਵਿਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ- ਜਲੰਧਰ 'ਚ ਜ਼ਿਮਨੀ ਚੋਣ ਲੜਨ ਵਾਲੀ ਅਕਾਲੀ ਆਗੂ ਸੁਰਜੀਤ ਕੌਰ ਦੀਆਂ ਵਧੀਆ ਮੁਸ਼ਕਿਲਾਂ, ਜਾਣੋ ਕੀ ਹੈ ਪੂਰਾ ਮਾਮਲਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News