ਟਰੱਕ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ, ਮੌਕੇ ''ਤੇ ਨੌਜਵਾਨ ਦੀ ਮੌਤ

Wednesday, Aug 07, 2024 - 02:32 PM (IST)

ਸ੍ਰੀ ਕੀਰਤਪੁਰ ਸਾਹਿਬ (ਬਾਲੀ/ਰਾਜਬੀਰ)- ਸ੍ਰੀ ਅਨੰਦਪੁਰ ਸਾਹਿਬ-ਸ੍ਰੀ ਕੀਰਤਪੁਰ ਸਾਹਿਬ ਮੁੱਖ ਮਾਰਗ ’ਤੇ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ 11 ਵਿਚ ਪੈਂਦੇ ਪਿੰਡ ਭਗਵਾਲਾ ਦੀ ਹੱਦਬਸਤ ਵਿਚ ਇਕ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। 

ਜਾਂਚ ਅਧਿਕਾਰੀ ਏ. ਐੱਸ. ਆਈ. ਖ਼ੁਸ਼ਹਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਛੰਮੀਪਾਲ (31) ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਝਿੰਜੜੀ ਹੇਠਲਾ ਥਾਣਾ ਸ੍ਰੀ ਅਨੰਦਪੁਰ ਸਾਹਿਬ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਕੋਟਲਾ ਤੋਂ ਸ੍ਰੀ ਕੀਰਤਪੁਰ ਸਾਹਿਬ ਵੱਲ ਆ ਰਿਹਾ ਸੀ, ਜਦੋਂ ਉਹ ਇੰਡੀਅਨ ਆਇਲ ਪੈਟਰੋਲ ਪੰਪ ਦੇ ਸਾਹਮਣੇ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ 11 ਪਿੰਡ ਭਗਵਾਲਾ ਦੀ ਹੱਦਬਸਤ ਵਿੱਚ ਪੁੱਜਾ ਤਾਂ ਇਕ ਟਰੱਕ ਚਾਲਕ ਵੱਲੋਂ ਬੜੀ ਲਾਪਰਵਾਹੀ ਨਾਲ ਸੜਕ ਦੀ ਦੂਜੀ ਸਾਈਡ ਵੇਖੇ ਬਿਨਾ ਹੀ ਡਿਵਾਈਡਰ ਕੱਟ ਤੋਂ ਯੂ-ਟਰਨ ਲਿਆ ਗਿਆ, ਜਿਸ ਕਾਰਨ ਆਪਣੀ ਸਾਈਡ ’ਤੇ ਆ ਰਿਹਾ ਮੋਟਰਸਾਈਕਲ ਟਰੱਕ ਨਾਲ ਟਕਰਾ ਗਿਆ, ਜਿਸ ਕਾਰਨ ਮੋਟਰਸਾਈਕਲ ਚਾਲਕ ਸੜਕ ਉੱਪਰ ਡਿੱਗ ਪਿਆ ਉਸ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ। ਜ਼ਿਆਦਾ ਖ਼ੂਨ ਵਹਿਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

PunjabKesari

ਇਹ ਵੀ ਪੜ੍ਹੋ- ਡੂੰਘੀ ਖੱਡ 'ਚ ਡਿੱਗੀ ਮਾਰੂਤੀ ਸਵਿੱਫਟ ਡਿਜ਼ਾਇਰ, ਗੱਡੀ ਦੇ ਉੱਡੇ ਪਰਖੱਚੇ, ਇਕ ਦੀ ਦਰਦਨਾਕ ਮੌਤ

ਜਾਂਚ ਅਧਿਕਾਰੀ ਨੇ ਦੱਸਿਆ ਕਿ ਮੋਟਰਸਾਈਕਲ ਮ੍ਰਿਤਕ ਦੇ ਭਰਾ ਪ੍ਰਦੀਪ ਕੁਮਾਰ ਦੇ ਨਾਮ ਸੀ, ਜਿਸ ਦੇ ਬਿਆਨਾਂ ਦੇ ਆਧਾਰ ’ਤੇ ਟਰੱਕ ਦੇ ਡਰਾਈਵਰ ਰਮੇਸ਼ ਕੁਮਾਰ ਪੁੱਤਰ ਗਣਪਤ ਰਾਮ ਵਾਸੀ ਪਿੰਡ ਭਟੋਲੀ ਥਾਣਾ ਘੁਮਾਰਮੀ ਜ਼ਿਲ੍ਹਾ ਬਿਲਾਸਪੁਰ ਹਿਮਾਚਲ ਪ੍ਰਦੇਸ਼ ਖ਼ਿਲਾਫ਼ ਮਾਮਲਾ ਦਰਜ ਕਰਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਟਮ ਕਰਵਾਉਣ ਲਈ ਸਿਵਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਦੇ ਮੁਰਦਾ ਘਰ ਵਿੱਚ ਰੱਖਵਾ ਦਿੱਤਾ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਟਰੱਕ ਡਰਾਈਵਰ ਦੀ ਗ੍ਰਿਫ਼ਤਾਰੀ ਬਾਕੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਵੱਡਾ ਹਾਦਸਾ, ਭਿਆਨਕ ਟੱਕਰ ਤੋਂ ਬਾਅਦ ਸਕੂਲ ਬੱਸ ਦੇ ਉੱਡੇ ਪਰਖੱਚੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News