ਲਿਫ਼ਟ ਲੈਣ ਲਈ ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਕਾਰ ਨੇ ਮਾਰੀ ਫੇਟ, ਮੌਕੇ ’ਤੇ ਮੌਤ

Sunday, Nov 24, 2024 - 05:55 PM (IST)

ਲਿਫ਼ਟ ਲੈਣ ਲਈ ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਕਾਰ ਨੇ ਮਾਰੀ ਫੇਟ, ਮੌਕੇ ’ਤੇ ਮੌਤ

ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਸ੍ਰੀ ਕੀਰਤਪੁਰ ਸਾਹਿਬ-ਰੋਪੜ ਕੌਮੀ ਮਾਰਗ ’ਤੇ ਪਿੰਡ ਸਰਸਾ ਨੰਗਲ ਨੇੜੇ ਕਾਰ ਦੀ ਫੇਟ ਵੱਜਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਕਾਰਵਾਈ ਕਰਦੇ ਹੋਏ ਭਰਤਗੜ੍ਹ ਪੁਲਸ ਵੱਲੋਂ ਕਾਰ ਦੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਰਤਗੜ੍ਹ ਪੁਲਸ ਚੌਂਕੀ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਲਜੀਤ ਸਿੰਘ (26) ਪੁੱਤਰ ਦਰਸ਼ਨ ਸਿੰਘ ਵਾਸੀ ਵਾਰਡ ਨੰਬਰ ਚਾਰ ਪਿੰਡ ਦੇਹਲਾਂ ਅਪਰ ਥਾਣਾ ਮਹਿਤਪੁਰ (ਹਿਮਾਚਲ ਪ੍ਰਦੇਸ਼) ਕਿਸੇ ਗੱਡੀ ਲਈ ਡਰਾਈਵਰ/ਕੰਡਕਟਰ ਵਜੋਂ ਕੰਮ ਕਰਦਾ ਸੀ। ਅੱਜ ਸਵੇਰੇ ਪਿੰਡ ਸਰਸਾ ਨੰਗਲ ਨਜ਼ਦੀਕ ਰੋਪੜ ਸਾਈਡ ਢਾਬਿਆਂ 'ਤੇ ਖੜ੍ਹੀ ਆਪਣੀ ਗੱਡੀ ਤੱਕ ਜਾਣ ਲਈ ਸੜਕ ਕਿਨਾਰੇ ਖੜ ਕੇ ਗੱਡੀਆਂ ਨੂੰ ਹੱਥ ਮਾਰ ਰਿਹਾ ਸੀ ਤਾਂ ਇਸ ਦੌਰਾਨ ਇਕ ਮਾਰੂਤੀ ਜੈਨ ਕਾਰ ਨੰਬਰ ਪੀ. ਬੀ. 12 ਐੱਫ਼ 8600 ਨੇ ਇਸ ਨੂੰ ਸਾਈਡ ਮਾਰ ਦਿੱਤੀ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ: ਸ਼ਰਾਬ ਨੇ ਮਰਵਾ 'ਤਾ ਮਾਪਿਆਂ ਦਾ ਸੋਹਣਾ-ਸੁਨੱਖਾ ਮੁੰਡਾ

ਦਲਜੀਤ ਸਿੰਘ ਕਾਰ ਵਿੱਚ ਫਸ ਗਿਆ ਅਤੇ ਕਾਰ ਚਾਲਕ ਉਸ ਨੂੰ ਕਾਫ਼ੀ ਦੂਰ ਤੱਕ ਘੜੀਸਦਾ ਹੋਇਆ ਲੈ ਗਿਆ। ਅੱਗੇ ਉਸ ਨੇ ਆਪਣੀ ਕਾਰ ਰੋਕ ਕੇ ਕਾਰ ਵਿੱਚ ਫਸੇ ਦਲਜੀਤ ਸਿੰਘ ਨੂੰ ਬਾਹਰ ਕੱਢ ਦਿੱਤਾ ਅਤੇ ਆਪਣੀ ਕਾਰ ਨੂੰ ਭਜਾ ਕੇ ਲੈ ਗਿਆ, ਇਸ ਦੌਰਾਨ ਮਾਈਨਿੰਗ ਦੇ ਵਜਨ ਕੰਢੇ 'ਤੇ ਕੰਮ ਕਰਦੇ ਭੁਪਿੰਦਰ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਪਿੰਡ ਛੋਟੀ ਝੱਖੀਆਂ ਨੇ ਇਸ ਹਾਦਸੇ ਨੂੰ ਆਪਣੀ ਅੱਖੀਂ ਵੇਖ ਲਿਆ ਅਤੇ ਉਸ ਵੱਲੋਂ ਕਾਰ ਪਿੱਛੇ ਭੱਜ ਕੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਕਾਰ ਚਾਲਕ ਬੜੀ ਤੇਜੀ ਨਾਲ ਆਪਣੀ ਕਾਰ ਨੂੰ ਭਜਾ ਕੇ ਲੈ ਗਿਆ। ਉਸ ਨੇ ਕਾਰ ਦਾ ਨੰਬਰ ਨੋਟ ਕਰ ਲਿਆ ਅਤੇ ਇਸ ਬਾਰੇ ਭਰਤਗੜ੍ਹ ਪੁਲਸ ਨੂੰ ਸੂਚਨਾ ਦੇ ਦਿੱਤੀ ਜਿਸ ਤੋਂ ਬਾਅਦ ਪੁਲਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਵਾ ਦਿੱਤਾ।

ਇਹ ਵੀ ਪੜ੍ਹੋ- ਮੁੜ ਦਹਿਲਿਆ ਪੰਜਾਬ, ਮੌਜੂਦਾ ਸਰਪੰਚ ਦੇ ਭਰਾ ਦੇ ਗੋਲ਼ੀਆਂ ਮਾਰ ਕੇ ਕਤਲ 

ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਲਾਸ਼ ਦੀ ਪਛਾਣ ਨਹੀਂ ਹੋਈ ਸੀ। ਬਾਅਦ ਵਿੱਚ ਸਾਡੇ ਵੱਲੋਂ ਮੋਬਾਇਲ ਨੰਬਰਾਂ ਦੇ ਜ਼ਰੀਏ ਇਸ ਦੀ ਪਛਾਣ ਕੀਤੀ ਗਈ। ਪੁਲਸ ਵੱਲੋਂ ਭੁਪਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਕਾਰ ਨੰਬਰ ਦੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਪੁਲਸ ਵੱਲੋਂ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਬਠਿੰਡਾ ਤੋਂ ਵੱਡੀ ਖ਼ਬਰ, ਦੋ ਮੰਜ਼ਿਲਾਂ ਰੈਸਟੋਰੈਂਟ 'ਚ ਧਮਾਕਾ, ਲੱਗੀ ਭਿਆਨਕ ਅੱਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News