ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਬਾਈਕ ਸਵਾਰ ਨੌਜਵਾਨ ਦੀ ਮੌਤ
Friday, Dec 27, 2024 - 06:32 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਖੜਕ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਰਾਹੋਂ ਨੇ ਦੱਸਿਆ ਕਿ ਉਸ ਨੂੰ ਮੋਬਾਇਲ ਫੋਨ ’ਤੇ ਸੂਚਨਾ ਮਿਲੀ ਸੀ ਕਿ ਉਸ ਦੇ ਲੜਕੇ ਸਤਵਿੰਦਰ ਸਿੰਘ ਦੀ ਬਾਈਕ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ ’ਤੇ ਡਿੱਗ ਗਿਆ ਅਤੇ ਸਿਰ ’ਤੇ ਸੱਟ ਲੱਗੀ ਅਤੇ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਡਰੇਨ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ
ਉਸ ਨੇ ਦੱਸਿਆ ਕਿ ਜਦੋਂ ਉਹ ਆਪਣੇ ਭਤੀਜੇ ਨਾਲ ਮੌਕੇ ’ਤੇ ਪਹੁੰਚਿਆ ਤਾਂ ਉਸ ਦਾ ਲੜਕਾ ਸੜਕ ’ਤੇ ਪਿਆ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਬਠਿੰਡਾ 'ਚ ਵੱਡਾ ਬੱਸ ਹਾਦਸਾ, ਅੱਧੀ ਦਰਜਨ ਤੋਂ ਵੱਧ ਸਵਾਰੀਆਂ ਦੀ ਮੌਤ, ਵੇਖੋ ਰੂਹ ਕੰਬਾਊ ਤਸਵੀਰਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e