ਸੰਤੁਲਨ ਵਿਗੜਨ ਕਾਰਨ ਮੋਟਰਸਾਈਕਲ ਰੇਲਿੰਗ ਨਾਲ ਟਕਰਾਇਆ, ਇਕ ਨੌਜਵਾਨ ਦੀ ਮੌਤ
Saturday, Jul 05, 2025 - 02:44 PM (IST)

ਕਾਠਗੜ੍ਹ (ਰਾਜੇਸ਼ ਸ਼ਰਮਾ)-ਬਲਾਚੌਰ-ਰੂਪਨਗਰ ਰਾਸ਼ਟਰੀ ਮਾਰਗ ’ਤੇ ਪਿੰਡ ਮੁੱਤੋਂ ਨੇੜੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਉਹ ਰੇਲਿੰਗ ਨਾਲ ਜਾ ਟਕਰਾਇਆ, ਜਿਸ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਐੱਫ਼. ਟੀਮ ਦੇ ਇੰਚਾਰਜ ਏ. ਐੱਸ. ਆਈ. ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਮਿਲੀ ਸੀ ਕਿ ਇਕ ਮੋਟਰਸਾਈਕਲ ਦਾ ਪਿੰਡ ਮੁੱਤੋਂ ਕੋਲ ਹਾਦਸਾ ਹੋ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਆਪਣੀ ਟੀਮ ਸਮੇਤ ਜਦੋਂ ਮੌਕੇ ’ਤੇ ਜਾ ਕੇ ਵੇਖਿਆ ਕਿ ਸੰਤੁਲਨ ਵਿਗੜਨ ਕਾਰਨ ਇਕ ਮੋਟਰਸਾਈਕਲ ਰੇਲਿੰਗ ਵਿਚ ਵੱਜਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਹਾਦਸਾ ਹੋਣ ਸਮੇਂ ਨੇੜੇ ਤੋਂ ਇਕ ਫ਼ੌਜੀ ਅਫ਼ਸਰ ਜਾ ਰਿਹਾ ਸੀ ਜੋ ਜ਼ਖ਼ਮੀ ਹਾਲਤ ਵਿਚ ਨੌਜਵਾਨ ਨੂੰ ਆਪਣੀ ਗੱਡੀ ਵਿਚ ਪਾ ਕੇ ਪਰਮਾਰ ਹਸਪਤਾਲ ਰੋਪੜ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
ਏ. ਐੱਸ. ਆਈ. ਪ੍ਰਵੀਨ ਕੁਮਾਰ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਦੀ ਪਛਾਣ ਅਖਿਲ ਰਾਣਾ ਪੁੱਤਰ ਕੁਲਦੀਪ ਚੰਦ (23 ਸਾਲ) ਵਾਸੀ ਬੈਜਨਾਥ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ, ਇਹ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਲੰਧਰ ਤੋਂ ਜੀਰਕਪੁਰ ਵੱਲ ਜਾ ਰਿਹਾ ਸੀ ਪਰ ਜਦੋਂ ਉਹ ਪਿੰਡ ਮੁੱਤੋਂ ਨਜ਼ਦੀਕ ਪਹੁੰਚਿਆ ਤਾਂ ਤੇਜ਼ ਰਫ਼ਤਾਰ ਹੋਣ ਕਰਕੇ ਉਸ ਦਾ ਮੋਟਰਸਾਈਕਲ ਰੇਲਿੰਗ ਨਾਲ ਟਕਰਾ ਗਿਆ। ਐੱਸ. ਐੱਸ. ਟੀਮ ਨੇ ਹਾਦਸੇ ਦੀ ਸੂਚਨਾ ਥਾਣਾ ਕਾਠਗੜ੍ਹ ਨੂੰ ਦੇ ਦਿੱਤੀ।
ਇਹ ਵੀ ਪੜ੍ਹੋ: ਖ਼ਤਰੇ ਦੀ ਘੰਟੀ! ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e