ਸੰਘਣੀ ਧੁੰਦ ਕਾਰਨ ਜਲੰਧਰ ''ਚ ਵਾਪਰਿਆ ਹਾਦਸਾ, ਨੌਜਵਾਨ ਦੀ ਮੌਤ, ਦੋਸਤ ਜ਼ਖ਼ਮੀ
Saturday, Dec 20, 2025 - 12:52 PM (IST)
ਜਲੰਧਰ (ਮਹੇਸ਼)–ਧੁੰਦ ਕਾਰਨ ਪਿੰਡ ਪਤਾਰਾ ਦੇ ਅੱਡੇ ’ਤੇ ਹੋਏ ਦਰਦਨਾਕ ਹਾਦਸੇ ਵਿਚ 19 ਸਾਲ ਦੇ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ, ਜਿਸ ਨੂੰ ਰਾਮਾ ਮੰਡੀ ਦੇ ਆਸ਼ੀਰਵਾਦ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਪਤਾਰਾ ਦੇ ਏ. ਐੱਸ. ਆਈ. ਜੀਵਨ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਿਹਾਣ ਬੰਗੜ ਪੁੱਤਰ ਪ੍ਰਵੀਨ ਕੁਮਾਰ ਨਿਵਾਸੀ ਪਿੰਡ ਬੋਲੀਨਾ ਦੋਆਬਾ, ਜ਼ਿਲ੍ਹਾ ਜਲੰਧਰ ਦੇ ਰੂਪ ਵਿਚ ਹੋਈ ਹੈ, ਜਦਕਿ ਹਸਪਤਾਲ ਵਿਚ ਇਲਾਜ ਅਧੀਨ ਨੌਜਵਾਨ ਜੈ ਸੰਧੂ ਪੁੱਤਰ ਰਾਕੇਸ਼ ਕੁਮਾਰ ਪਿੰਡ ਪਤਾਰਾ ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ: ਟਾਂਡਾ 'ਚ ਹੋਏ ਬਿੱਲਾ ਕਤਲ ਕਾਂਡ ਦੇ ਮਾਮਲੇ 'ਚ ਨਵੀਂ ਅਪਡੇਟ! ਪੁਲਸ ਨੇ ਕੀਤੀ ਵੱਡੀ ਕਾਰਵਾਈ
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਰਿਹਾਣ ਬੰਗੜ ਰਾਤ ਨੂੰ ਸਾਢੇ 10 ਵਜੇ ਦੇ ਲਗਭਗ ਜੈ ਸੰਧੂ ਨੂੰ ਆਪਣੇ ਬੁਲੇਟ ਮੋਟਰਸਾਈਕਲ ’ਤੇ ਉਸ ਦੇ ਘਰ ਛੱਡਣ ਪਿੰਡ ਪਤਾਰਾ ਜਾ ਰਿਹਾ ਸੀ। ਜਦੋਂ ਉਹ ਪਿੰਡ ਪਤਾਰਾ ਦੇ ਅੱਡੇ ’ਤੇ ਪਹੁੰਚੇ ਤਾਂ ਉਥੇ ਪੰਕਚਰ ਖੜ੍ਹੀ ਇਕ ਟਰੈਕਟਰ-ਟਰਾਲੀ ਧੁੰਦ ਕਾਰਨ ਉਨ੍ਹਾਂ ਨੂੰ ਵਿਖਾਈ ਨਹੀਂ ਦਿੱਤੀ, ਜਿਸ ਕਾਰਨ ਉਨ੍ਹਾਂ ਦਾ ਮੋਟਰਸਾਈਕਲ ਟਰਾਲੀ ਨਾਲ ਜਾ ਟਕਰਾਇਆ। ਦੋਵੇਂ ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਰਿਹਾਣ ਬੰਗੜ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਹ ਵੀ ਪੜ੍ਹੋ: Punjab: ਜੰਗ ਦਾ ਮੈਦਾਨ ਬਣਿਆ ਖੇਤ! ਪ੍ਰਵਾਸੀ ਮਜ਼ਦੂਰਾਂ ਕਰਕੇ ਹੋ ਗਈ ਫਾਇਰਿੰਗ, ਕੰਬਿਆ ਪੂਰਾ ਇਲਾਕਾ
ਏ. ਐੱਸ. ਆਈ. ਜੀਵਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਪ੍ਰਵੀਨ ਕੁਮਾਰ ਦੇ ਬਿਆਨਾਂ ’ਤੇ ਬਣਦੀ ਕਾਨੂੰਨੀ ਕਾਰਵਾਈ ਕਰਦੇ ਹੋਏ ਉਸ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪਤਾਰਾ ਤੇ ਬੋਲੀਨਾ ਦੋਆਬਾ ਪਿੰਡਾਂ ਵਿਚ ਸ਼ੋਕ ਦੀ ਲਹਿਰ ਵਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ: Punjab: ਭਲਾਈ ਦਾ ਨਹੀਂ ਜ਼ਮਾਨਾ! ਝਗੜਾ ਸੁਲਝਾਉਣ ਗਏ ਮੁੰਡੇ ਦਾ ਕਰ ਦਿੱਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
