ਜਲੰਧਰ ''ਚ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, ਨੌਜਵਾਨ ਦੀ ਮੌਤ
Friday, Jan 16, 2026 - 11:40 AM (IST)
ਜਲੰਧਰ (ਵਰਿੰਦਰ)- ਥਾਣਾ ਲਾਂਬੜਾ ਦੇ ਅਧੀਨ ਆਉਂਦੇ ਇਲਾਕੇ ਵਿਚ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋਈ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਇਸ ਦੀ ਸੂਚਨਾ ਥਾਣਾ ਲਾਂਬੜਾ ਦੀ ਪੁਲਸ ਨੂੰ ਦਿੱਤੀ ਗਈ ਅਤੇ ਮੌਕੇ ’ਤੇ ਅਮਰਵੀਰ ਸਿੰਘ ਪੁਲਸ ਪਾਰਟੀ ਸਮੇਤ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ।
ਜਾਣਕਾਰੀ ਦਿੰਦਿਆਂ ਅਮਰਵੀਰ ਸਿੰਘ ਨੇ ਦੱਸਿਆ ਕਿ ਜਲੰਧਰ ਤੋਂ ਨਕੋਦਰ ਨੂੰ ਜਾਂਦੇ ਹਾਈਵੇਅ ’ਤੇ ਦੇਰ ਰਾਤ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ ਅਤੇ ਇਸ ਟੱਕਰ ਵਿਚ ਅਭਿਸ਼ੇਕ ਪੁੱਤਰ ਬਿੰਦਰ ਨਿਵਾਸੀ ਭਗਵਾਨਪੁਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: ਪਾਵਨ ਸਰੂਪਾਂ ਬਾਰੇ CM ਮਾਨ ਦੇ ਖੁਲਾਸੇ ਦੀ ਡੇਰਾ ਪ੍ਰਬੰਧਕਾਂ ਨੇ ਕੱਢੀ ਫੂਕ, ਕੀ ਝੂਠ ਬੋਲ ਰਹੇ ਨੇ ਮਾਨ ?
ਕਾਰ ਚਾਲਕ ਨੇ ਜ਼ਖ਼ਮੀ ਅਭਿਸ਼ੇਕ ਨੂੰ ਚੁੱਕਿਆ ਅਤੇ ਸਿਵਲ ਹਸਪਤਾਲ ਜਲੰਧਰ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਪੁਲਸ ਨੇ ਇਸ ਦੀ ਸੂਚਨਾ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਅਭਿਸ਼ੇਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਬਿਆਨ ਨਹੀਂ ਦਿੱਤੇ ਅਤੇ ਬਿਆਨ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਸੂਤਰ ਦੱਸਦੇ ਹਨ ਕਿ ਮ੍ਰਿਤਕ ਅਭਿਸ਼ੇਕ ਸੜਕ ਪਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
