ਸਕਾਰਪੀਓ ਗੱਡੀ ਦੀ ਬੱਸ ਨਾਲ ਜ਼ਬਰਦਸਤ ਟੱਕਰ, ਇਕ ਨੌਜਵਾਨ ਦੀ ਦਰਦਨਾਕ ਮੌਤ
Monday, Aug 03, 2026 - 01:36 PM (IST)
ਔੜ/ਚੱਕਦਾਨਾ (ਛਿੰਜੀ)-ਔੜ ਨੇੜੇ ਪੈਂਦੇ ਪਿੰਡ ਮਾਈਦਿੱਤਾ ਦੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਇਸ ਘਟਨਾ ਦੀ ਖ਼ਬਰ ਮਿਲਦੇ ਹੀ ਪਿੰਡ ਮਾਈਦਿੱਤਾ ਸਮੇਤ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਮਨਪ੍ਰੀਤ ਸਿੰਘ ਪੁੱਤਰ ਹਰਵਿੰਦਰ ਸਿੰਘ (29) ਜਲੰਧਰ ਵਿਖੇ ਇਕ ਕੰਪਨੀ ਵਿਚ ਨੌਕਰੀ ਕਰਦਾ ਸੀ। ਉਕਤ ਨੌਜਵਾਨ ਰਾਤ ਸਮੇਂ ਆਪਣੇ ਇਕ ਹੋਰ ਸਾਥੀ ਨਾਲ ਸਕਾਰਪੀਓ ਗੱਡੀ ਵਿਚ ਸਵਾਰ ਹੋ ਕੇ ਕਿਸੇ ਕੰਮ ਲਈ ਚੰਡੀਗੜ੍ਹ ਵਾਲੇ ਪਾਸੇ ਜਾ ਰਿਹਾ ਸੀ। ਜਦੋਂ ਉਹ ਰੋਪੜ ਦੇ ਮਰਿੰਡਾ ਚੌਕ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਸਕਾਰਪੀਓ ਗੱਡੀ ਦੀ ਇਕ ਬੱਸ ਨਾਲ ਟੱਕਰ ਹੋ ਗਈ।
ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ
ਟੱਕਰ ਇੰਨੀ ਜ਼ਬਰਦਸਤ ਸੀ ਕਿ ਹਾਦਸੇ ਵਿਚ ਮਨਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ਉਪਰੰਤ ਸਬੰਧਤ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਹਾਦਸੇ ਦੇ ਕਾਰਨਾਂ ਸਬੰਧੀ ਪੁਲਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਨੌਜਵਾਨ ਦੀ ਅਚਾਨਕ ਹੋਈ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪੁਲਸ ਕਾਰਵਾਈ ਤੋਂ ਬਾਅਦ ਮ੍ਰਿਤਕ ਨੌਜਵਾਨ ਦਾ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
