ਮੋਟਰਸਾਈਕਲ ਖੰਭੇ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ
Wednesday, Sep 30, 2026 - 07:47 PM (IST)
ਸ਼ਾਮ ਚੁਰਾਸੀ (ਦੀਪਕ)-ਸ਼ਾਮ ਚੁਰਾਸੀ ਤੋਂ ਪੰਡੋਰੀ ਮਹਿਤਮਾ ਰੋਡ ’ਤੇ ਵਾਪਰੇ ਇਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਪੁਲਸ ਚੌਕੀ ਸ਼ਾਮ ਚੁਰਾਸੀ ਦੇ ਇੰਚਾਰਜ ਇੰਸਪੈਕਟਰ ਜਸਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਜਸਵਿੰਦਰ ਕੁਮਾਰ (30) ਪੁੱਤਰ ਸੋਢੀ ਰਾਮ, ਵਾਸੀ ਪਿੰਡ ਗਲਿੰਡ, ਜ਼ਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ। ਮ੍ਰਿਤਕ ਇਕ ਨਿੱਜੀ ਲੈਬ ’ਚ ਸੈਂਪਲ ਕਲੈਕਟ ਕਰਨ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ: ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
ਜਾਣਕਾਰੀ ਮੁਤਾਬਕ ਜਸਵਿੰਦਰ ਕੁਮਾਰ ਆਪਣੇ ਮੋਟਰਸਾਈਕਲ ’ਤੇ ਸ਼ਾਮ ਚੁਰਾਸੀ ਤੋਂ ਪੰਡੋਰੀ ਮਹਿਤਮਾ ਰੋਡ ਵੱਲ ਜਾ ਰਿਹਾ ਸੀ ਤਾਂ ਅਚਾਨਕ ਮੋਟਰਸਾਈਕਲ ਤੋਂ ਸੰਤੁਲਨ ਵਿਗੜ ਗਿਆ, ਜਿਸ ਕਾਰਨ ਮੋਟਰਸਾਈਕਲ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਇਆ। ਟੱਕਰ ਐਨੀ ਜ਼ਬਰਦਸਤ ਸੀ ਕਿ ਜਸਵਿੰਦਰ ਕੁਮਾਰ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਵੱਲੋਂ ਘਟਨਾ ਸਥਾਨ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਮਾਮਲੇ ਸਬੰਧੀ ਬਣਦੀ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ ਅਪਡੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
