ਟਿੱਪਰ ਦੀ ਟੱਕਰ ਲੱਗਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ

Thursday, Nov 05, 2026 - 07:21 PM (IST)

ਟਿੱਪਰ ਦੀ ਟੱਕਰ ਲੱਗਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ

ਨੂਰਪੁਰਬੇਦੀ (ਭੰਡਾਰੀ)-ਪਿੰਡ ਪਲਾਟਾ ਨੇੜੇ ਤੇਜ਼ ਰਫ਼ਤਾਰ ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਸ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਪੀ. ਜੀ. ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹੈ। ਤੀਜੇ ਜ਼ਖ਼ਮੀ ਦਾ ਇਲਾਜ ਕਲਵਾਂ ਸਥਿਤ ਸੁਖਮਨੀ ਹਸਪਤਾਲ ਵਿਖੇ ਚੱਲ ਰਿਹਾ ਹੈ। ਪੁਲਸ ਨੇ ਫਰਾਰ ਟਿੱਪਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਸ ਨੂੰ ਦਿੱਤੇ ਬਿਆਨਾਂ ਵਿਚ ਅਜੇ ਸਿੰਘ ਵਾਸੀ ਪਿੰਡ ਜਾਂਦਲਾ, ਥਾਣਾ ਨੰਗਲ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਪ੍ਰਵੀਨ ਕੁਮਾਰ ਵਾਸੀ ਤਰਫ਼ ਮਜਾਰੀ ਅਤੇ ਬਲਵਿੰਦਰ ਸਿੰਘ ਵਾਸੀ ਸਪਾਲਵਾਂ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਡਿਊਟੀ ਖ਼ਤਮ ਕਰਨ ਉਪਰੰਤ ਘਰ ਵਾਪਸ ਪਰਤ ਰਹੇ ਸਨ। ਸ਼ਾਮ ਕਰੀਬ ਸਾਢੇ 6 ਵਜੇ ਜਦੋਂ ਉਹ ਪਿੰਡ ਪਲਾਟਾ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੇ ਇਕ ਟਿੱਪਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਤਿੰਨੇ ਨੌਜਵਾਨ ਸੜਕ ’ਤੇ ਡਿੱਗ ਪਏ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ! ਫਗਵਾੜਾ ਦੀ ਡਾਕਟਰ ਦੀ ਇੰਗਲੈਂਡ 'ਚ ਘਰ ਨੂੰ ਅੱਗ ਲੱਗਣ ਕਾਰਨ ਮੌਤ

PunjabKesari

ਸ਼ਿਕਾਇਤ ਕਰਤਾ ਮੁਤਾਬਕ ਟਿੱਪਰ ਚਾਲਕ ਜਤਿੰਦਰ ਸਿੰਘ ਵਾਸੀ ਮਾਛੀਵਾੜਾ ਜ਼ਖ਼ਮੀਆਂ ਦੀ ਹਾਲਤ ਵੇਖ ਕੇ ਆਪਣਾ ਵਾਹਨ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਤਿੰਨਾਂ ਜ਼ਖ਼ਮੀਆਂ ਨੂੰ ਕਲਵਾਂ ਸਥਿਤ ਸੁਖਮਨੀ ਹਸਪਤਾਲ ਪਹੁੰਚਾਇਆ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਪ੍ਰਵੀਨ ਕੁਮਾਰ ਅਤੇ ਬਲਵਿੰਦਰ ਸਿੰਘ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਪੀ. ਜੀ. ਆਈ. ਚੰਡੀਗੜ੍ਹ ਲਈ ਰੈਫ਼ਰ ਕਰ ਦਿੱਤਾ ਗਿਆ। ਹਾਲਾਂਕਿ ਰਸਤੇ ਵਿਚ ਰੂਪਨਗਰ ਨੇੜੇ ਪ੍ਰਵੀਨ ਕੁਮਾਰ ਦੀ ਮੌਤ ਹੋ ਗਈ, ਜਦਕਿ ਬਲਵਿੰਦਰ ਸਿੰਘ ਦਾ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਹੈ।

ਇਸ ਸਬੰਧੀ ਪੁਲਸ ਚੌਕੀ ਕਲਵਾਂ ਦੇ ਇੰਚਾਰਜ ਐੱਸ. ਆਈ. ਧਰਮਪਾਲ ਨੇ ਦੱਸਿਆ ਕਿ ਅਜੇ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਟਿੱਪਰ ਚਾਲਕ ਜਤਿੰਦਰ ਸਿੰਘ ਖ਼ਿਲਾਫ਼ ਬੀ. ਐੱਨ. ਐੱਸ. ਦੀਆਂ ਧਾਰਾਵਾਂ 281, 106(1), 125 (ਏ) ਅਤੇ 125 (ਬੀ) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ ਨੂੰ ਤੋਰਨ ਤੋਂ ਵੱਡਾ ਕੋਈ ਦੁੱਖ਼ ਨਹੀਂ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News