ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
Monday, Mar 13, 2023 - 03:27 PM (IST)

ਫਗਵਾੜਾ (ਜਲੋਟਾ)-ਫਗਵਾੜਾ ’ਚ ਇਕ ਨੌਜਵਾਨ ਦੀ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਭੇਤਭਰੇ ਹਾਲਾਤ ਵਿਚ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਰੇਲਵੇ ਪੁਲਸ ਚੌਂਕੀ ਫਗਵਾੜਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਗੁਰਭੇਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਪੁਰਸ਼ੋਤਮ ਲਾਲ ਉਰਫ਼ ਸੈਣੀ ਪੁੱਤਰ ਰੇਸ਼ਮ ਲਾਲ ਵਾਸੀ ਪਿੰਡ ਨੰਗਲ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਭੇਜ ਦਿੱਤਾ ਹੈ। ਖ਼ਬਰ ਲਿਖੇ ਜਾਣ ਤੱਕ ਰੇਲਵੇ ਪੁਲਸ ਪੁਰਸ਼ੋਤਮ ਲਾਲ ਦੀ ਮੌਤ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਨਿਹੰਗ ਪ੍ਰਦੀਪ ਸਿੰਘ ਦੇ ਕਤਲ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਖੋਲ੍ਹੇਗੀ ਮਰਡਰ ਮਿਸਟ੍ਰੀ ਦੇ ਵੱਡੇ ਰਾਜ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।