ਸ਼ੱਕੀ ਹਾਲਾਤ ''ਚ ਨੌਜਵਾਨ ਦੀ ਮੌਤ

03/11/2020 5:12:27 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਸੋਮਵਾਰ ਦੇਰ ਸ਼ਾਮ ਰੇਲਵੇ ਸਟੇਸ਼ਨ ਟਾਂਡਾ ਨਜ਼ਦੀਕ ਸ਼ੱਕੀ ਹਲਾਤਾਂ 'ਚ ਬੇਹੋਸ਼ੀ ਦੀ ਹਾਲਤ 'ਚ ਪਏ ਨੌਜਵਾਨ ਦੀ ਬਾਅਦ 'ਚ ਮੌਤ ਹੋ ਗਈ। ਮਿਆਣੀ ਨਿਵਾਸੀ ਇਸ ਨੌਜਵਾਨ ਨੂੰ ਜਦੋਂ ਪਤਾ ਲੱਗਣ 'ਤੇ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਿਕ ਐਲਾਨਿਅ। ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਛਾਣ ਸੰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਨਿਵਾਸੀ ਮਿਆਣੀ ਦੇ ਰੂਪ 'ਚ ਹੋਈ ਹੈ। ਸੰਦੀਪ ਦੀ ਮੌਤ ਕਿਹੜੇ ਹਲਾਤਾਂ 'ਚ ਹੋਈ ਹੈ ਇਹ ਰੇਲਵੇ ਪੁਲਸ ਦੀ ਜਾਂਚ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ: ਫਿਲੌਰ : ਖੇਤਾਂ 'ਚੋਂ ਮਿਲੀ ਨਾਬਾਲਗ ਲੜਕੀ ਦੀ ਸ਼ੱਕੀ ਹਾਲਾਤ 'ਚ ਲਾਸ਼ (ਵੀਡੀਓ)

ਫਿਲਹਾਲ ਰੇਲਵੇ ਪੁਲਸ ਨੇ 174 ਸੀ. ਆਰ. ਪੀ. ਸੀ. ਅਧੀਨ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਸਪੁਰਦ ਕੀਤੀ ਹੈ। ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਅਤੇ ਹੋਰ ਰਿਸ਼ਤੇਦਾਰਾਂ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ 'ਚ ਦੱਸਿਆ ਕਿ ਸੰਦੀਪ ਆਪਣੇ ਦੋਸਤ ਨਾਲ ਘਰੋਂ ਟਾਂਡਾ ਆਇਆ ਸੀ। ਜਦੋਂ ਦੇਰ ਰਾਤ ਤੱਕ ਘਰ ਨਾ ਆਉਣ 'ਤੇ ਉਨ੍ਹਾਂ ਉਸ ਦੀ ਭਾਲ ਕੀਤੀ ਤਾਂ ਉਹ ਰੇਲਵੇ ਸਟੇਸ਼ਨ ਨਜ਼ਦੀਕ ਝਾੜੀਆਂ 'ਚ ਸ਼ੱਕੀ ਹਾਲਾਤ 'ਚ ਡਿੱਗਾ ਮਿਲਿਆ। ਉਸ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ ਪਰ ਉਸ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਮਾਮਲੇ ਦੀ ਅਗਲੀ ਤਫਤੀਸ਼ ਅਮਲ 'ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ: ਫਿਲੌਰ : ਖੇਤਾਂ 'ਚੋਂ ਨਾਬਾਲਗ ਕੁੜੀ ਦੀ ਲਾਸ਼ ਮਿਲਣ ਦਾ ਮਾਮਲਾ ਹੱਲ, ਪੁਲਸ ਨੇ ਕੀਤਾ ਖੁਲਾਸਾ

ਇਹ ਵੀ ਪੜ੍ਹੋ: ਫਗਵਾੜਾ ਗੋਲੀਕਾਂਡ ਮਾਮਲੇ 'ਚ ਪੰਜਾਬੀ ਗਾਇਕ ਗ੍ਰਿਫਤਾਰ

shivani attri

This news is Content Editor shivani attri