ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਖ਼ੁਰਦ ਦੀ ਖੇਡ ਗਰਾਊਂਡ ਨੇੜੇ ਨੌਜਵਾਨ ਦੀ ਮਿਲੀ ਲਾਸ਼
Sunday, Sep 03, 2023 - 01:31 PM (IST)

ਗੜ੍ਹਸ਼ੰਕਰ (ਭਾਰਦਵਾਜ)- ਗੜ੍ਹਸ਼ੰਕਰ-ਨਵਾਂਸ਼ਹਿਰ ਰੋਡ 'ਤੇ ਥਾਣਾ ਗੜ੍ਹਸ਼ੰਕਰ ਤੋਂ ਕਰੀਬ ਡੇਢ ਕਿਲੋਮੀਟਰ ਦੂਰ ਸਥਿਤ ਨਸ਼ੇ ਲਈ ਪ੍ਰਸਿੱਧ ਪਿੰਡ ਦੇਨੋਵਾਲ ਖ਼ੁਰਦ ਨੇੜੇ ਇਕ ਅਣਪਛਾਤੇ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਲਾਸ਼ ਮਿਲੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਰਪ੍ਰੇਮ ਸਿੰਘ ਨੂੰ ਉਕਤ ਪਿੰਡ ਦੀ ਗਰਾਊਂਡ ਕੋਲ ਲਾਸ਼ ਪਈ ਹੋਣ ਬਾਰੇ ਸੂਚਨਾ ਪ੍ਰਾਪਤ ਹੋਈ ਸੀ।
ਜਿਸ 'ਤੇ ਉਨ੍ਹਾਂ ਵੱਲੋਂ ਪੁਲਸ ਪਾਰਟੀ ਨੂੰ ਨਾਲ ਲੈ ਕੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮ੍ਰਿਤਕ ਦੀ ਪਛਾਣ ਅਤੇ ਪੋਸਟਮਾਰਟਮ ਲਈ ਸਿਵਿਲ ਹਸਪਾਲ ਗੜ੍ਹਸ਼ੰਕਰ ਵਿੱਖੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਐੱਸ. ਐੱਚ. ਓ. ਥਾਣਾ ਗੜ੍ਹਸ਼ੰਕਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇਹ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ ਅਤੇ ਮ੍ਰਿਤਕ ਦੇ ਪਰਿਵਾਰ ਦੀ ਪੜਤਾਲ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਘਰ 'ਚ ਦਾਖ਼ਲ ਹੋਏ ਮੁੰਡਾ-ਕੁੜੀ ਨੂੰ ਵੇਖ ਲੋਕਾਂ ਨੇ ਬੁਲਾਈ ਪੁਲਸ, ਬਾਅਦ 'ਚ ਹੈਰਾਨ ਕਰਦਾ ਨਿਕਲਿਆ ਪੂਰਾ ਮਾਮਲਾ
ਦੱਸਣਯੋਗ ਹੈ ਕਿ ਦੇਣੋਵਾਲ ਖ਼ੁਰਦ ਪਿੰਡ ਨਸ਼ੇ ਦੇ ਵਪਾਰ ਲਈ ਅੰਤਰਰਾਸ਼ਟਰੀ ਪੱਧਰ 'ਤੇ ਬਦਨਾਮ ਹੈ ਅਤੇ ਪਿਛਲੇ ਕੁਝ ਸਮੇਂ ਦੌਰਾਨ ਇਥੋਂ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਮੌਤ ਦੀਆਂ ਘਟਨਾਵਾਂ ਸਾਹਮਣੇ ਆਉਂਦੀਆ ਰਹੀਆਂ ਹਨ। ਉੱਥੇ ਪਿੰਡ ਦੇ ਸਰਪੰਚ-ਨੰਬਰਦਾਰ ਜਤਿੰਦਰ ਜੋਤੀ ਨੇ ਖ਼ਦਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਬੱਸ ਅੱਡੇ ਤੋਂ ਲਾਸ਼ ਮਿਲੀ ਸੀ, ਜਿਸ ਦੀ ਪਛਾਣ ਨਹੀਂ ਹੋ ਸਕੀ ਸੀ। ਉਨ੍ਹਾਂ ਕਿਹਾ ਕਿ ਉਸ ਦਾ ਸਸਕਾਰ ਪਿੰਡ ਵਾਸੀਆਂ ਵੱਲੋਂ ਹੀ ਕੀਤਾ ਗਿਆ ਸੀ। ਉਨ੍ਹਾਂ ਪਿੰਡ ਵਿੱਚ ਨਸ਼ੇ ਕਾਰਨ ਹੋ ਰਹੀਆਂ ਮੌਤਾਂ 'ਤੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਦਾ ਮੁੱਖ ਕਾਰਨ ਇਲਾਕੇ ਵਿੱਚ ਵਿਕਰੀ ਹੋ ਰਿਹਾ ਨਸ਼ਾ ਹੈ।
ਇਹ ਵੀ ਪੜ੍ਹੋ- ਗੋਰਾਇਆ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਕਾਰ ਤੇ ਟਰੱਕ ਸਣੇ 3 ਵਾਹਨਾਂ ਨੂੰ ਲੱਗੀ ਭਿਆਨਕ ਅੱਗ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ