ਗਲਤ ਦਵਾਈ ਖਾਣ ਕਾਰਨ ਨੌਜਵਾਨ ਦੀ ਹੋਈ ਮੌਤ
Saturday, Aug 29, 2020 - 11:06 AM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਬਿਜਲੀ ਘਰ ਕਾਲੋਨੀ ਵਾਰਡ-2 ਟਾਂਡਾ 'ਚ ਰਹਿੰਦੇ ਪ੍ਰਵਾਸੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਿਕ ਪਛਾਣ ਸਰਵਣ ਪੁੱਤਰ ਰਾਮ ਲਾਲ ਦੇ ਰੂਪ ਵਿੱਚ ਹੋਈ ਹੈ ਜੋਕਿ ਮੂਲ ਰੂਪ 'ਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਮੁਤਾਬਰ ਸਰਵਣ ਨੇ ਬੀਤੀ ਰਾਤ ਭੁਲੇਖੇ ਨਾਲ ਕੋਈ ਗਲਤ ਦਵਾਈ ਖਾ ਲਈ ਸੀ, ਉਸ ਦੀ ਹਾਲਤ ਵਿਗੜਨ 'ਤੇ ਉਸ ਨੂੰ ਰਾਤ ਢਾਈ ਵਜੇ ਦੇ ਕਰੀਬ ਟਾਂਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।| ਟਾਂਡਾ ਪੁਲਸ ਨੇ ਅੱਜ ਸਵੇਰੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ 174 ਸੀ. ਆਰ. ਪੀ. ਸੀ.ਅਧੀਨ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਵਾਰਿਸਾਂ ਦੇ ਸਪੁਰਦ ਕਰ ਦਿੱਤਾ ਹੈ। ਜਾਂਚ ਕਰ ਰਹੇ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਸਰਵਣ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ।