ਭਾਖੜਾ ਨਹਿਰ ''ਚ ਡੁੱਬਣ ਨਾਲ ਨੌਜਵਾਨ ਦੀ ਮੌਤ
Tuesday, Sep 10, 2019 - 06:53 PM (IST)

ਸ੍ਰੀ ਅਨੰਦਪੁਰ ਸਾਹਿਬ, (ਦਲਜੀਤ ਸਿੰਘ)— ਸ਼ਹਿਰ ਦੇ ਮੁਹੱਲਾ ਅਟਾਰੀ ਵਾਲਾ ਦੇ ਇਕ ਨੋਜਵਾਨ ਦੀ ਮੰਗਲਵਾਰ ਨਹਿਰ 'ਚ ਡਿੱਗਣ ਕਾਰਨ ਮੋਤ ਹੋਣ ਦੀ ਸੂਚਨਾ ਮਿਲੀ ਹੈ। ਤਫਸ਼ੀਸ਼ੀ ਅਫਸਰ ਸਬ ਇੰਸਪੈਕਟਰ ਕਸ਼ਮੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਦੇਵ ਸਿੰਘ (32) ਪੁੱਤਰ ਮਦਨ ਲਾਲ ਵਾਸੀ ਮੁਹੱਲਾ ਅਟਾਰੀ ਵਾਲਾ ਦੀ ਲਾਸ਼ ਭਾਖੜਾ ਨਹਿਰ ਦੇ ਕੋਟਲਾ ਦੇ ਕਾਲੇ ਗੇਟਾਂ ਕੋਲ ਬਰਾਮਦ ਕੀਤੀ ਗਈ। ਦੱਸਣਯੋਗ ਹੈ ਕਿ ਸੁਖਦੇਵ ਸਿੰਘ ਦਿਮਾਗੀ ਤੌਰ ਤੇ ਪ੍ਰੇਸ਼ਾਨ ਸੀ। ਸਥਾਨਕ ਪੁਲਸ ਵਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।