24 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ

Wednesday, Feb 10, 2021 - 11:10 AM (IST)

24 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ

ਜਲੰਧਰ (ਮਹੇਸ਼)– ਥਾਣਾ ਸਦਰ ਅਧੀਨ ਪੈਂਦੇ ਪਿੰਡ ਹਮੀਰੀ ਖੇੜਾ ਵਿਚ 24 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਫਤਿਹਪੁਰ ਪੁਲਸ ਚੌਕੀ ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਦੀਪੂ ਪੁੱਤਰ ਅਮਰਜੀਤ ਸਿੰਘ ਨਿਵਾਸੀ ਪਿੰਡ ਹਮੀਰੀ ਖੇੜਾ ਥਾਣਾ ਸਦਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਭੇਟਾ ਵਿਚ ਮਜ਼ਦੂਰੀ ਕਰਦਾ ਸੀ ਅਤੇ ਅਚਾਨਕ ਉਸ ਦੀ ਤਬੀਅਤ ਖਰਾਬ ਹੋਣ ’ਤੇ ਕੱਲ ਉਸ ਦਾ ਚਾਚਾ ਅਤੇ ਭਰਾ ਉਸ ਨੂੰ ਰਾਤ ਸਮੇਂ ਘਰ ਲੈ ਆਏ। ਘਰ ਆਉਂਦੇ ਹੀ ਉਸ ਦੀ ਸਿਹਤ ਜ਼ਿਆਦਾ ਵਿਗੜਣ ’ਤੇ ਉਸ ਨੂੰ ਇਕ ਨਿੱਜੀ ਹਸਪਤਾਲ ਵਿਚ ਜਦੋਂ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਫਿਲਹਾਲ ਧਾਰਾ 174 ਤਹਿਤ ਕਾਰਵਾਈ ਕਰਦਿਆਂ ਮ੍ਰਿਤਕ ਹਰਪ੍ਰੀਤ ਸਿੰਘ ਦੀਪੂ ਦੀ ਲਾਸ਼ ਸਿਵਲ ਹਸਪਤਾਲ ਜਲੰਧਰ ਵਿਚੋਂ ਪੋਸਟਮਾਰਟਮ ਕਰਵਾਉਣ ਉਪਰੰਤ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ’ਤੇ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ।


author

shivani attri

Content Editor

Related News