ਟਾਂਡਾ ਵਿਖੇ ਜ਼ਹਿਰੀਲੀ ਚੀਜ਼ ਖਾਣ ਕਾਰਨ ਨੌਜਵਾਨ ਦੀ ਹੋਈ ਮੌਤ
Monday, Sep 04, 2023 - 02:39 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਅਹੀਆਪੁਰ ਵਿਚ ਕੋਈ ਜ਼ਹਿਰੀਲੀ ਚੀਜ ਖਾਣ ਕਾਰਨ ਇਕ 24 ਵਰ੍ਹਿਆਂ ਦੇ ਨੌਜਵਾਨ ਦੀ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਛਾਣ ਅਕਾਸ਼ ਚੌਹਾਨ ਪੁੱਤਰ ਰਾਜੂ ਚੌਹਾਨ ਦੇ ਰੂਪ ਵਿਚ ਹੋਈ ਹੈ। ਟਾਂਡਾ ਪੁਲਸ ਦੇ ਏ. ਐੱਸ. ਆਈ. ਰਾਮ ਸਿੰਘ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ 174 ਸੀ. ਆਰ. ਪੀ. ਸੀ. ਤਹਿਤ ਕਾਰਵਾਈ ਕਰਕੇ ਪੋਸਟਮਾਰਟਮ ਉਪਰੰਤ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕੀਤਾ ਹੈ।
ਆਪਣੇ ਬਿਆਨ ਵਿਚ ਰਾਜੂ ਚੌਹਾਨ ਨੇ ਦੱਸਿਆ ਕਿ ਉਸ ਦੇ ਪੁੱਤਰ ਨੇ ਬੀਤੇ ਦਿਨ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ। ਉਸ ਨੂੰ ਪਹਿਲਾਂ ਟਾਂਡਾ ਦੇ ਵੇਵਜ ਹਸਪਤਾਲ ਅਤੇ ਫਿਰ ਹੁਸ਼ਿਆਰਪੁਰ ਦੇ ਹਸਪਤਾਲ ਵਿਚ ਇਲਾਜ ਲਈ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਆਕਾਸ਼ ਨੇ ਕਿਹੜੇ ਹਾਲਾਤ ਵਿਚ ਜ਼ਹਿਰੀਲੀ ਚੀਜ਼ ਖਾਦੀ, ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ।
ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਲਈ ਇਨਸਾਫ਼ ਮੰਗਣ ਦਾ ਅਨੋਖਾ ਤਰੀਕਾ, ਨੌਜਵਾਨ ਨੇ ਬਿਸਤ ਦੋਆਬ ਨਹਿਰ 'ਚ ਸੁੱਟੀ 'ਕਾਲੀ ਥਾਰ'
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ