ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
Sunday, Nov 19, 2023 - 04:51 AM (IST)

ਫਗਵਾੜਾ (ਜਲੋਟਾ)- ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦ ਸੂਚਨਾ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਰਜੀਤ ਵਾਸੀ ਪਿੰਡ ਚੱਕ ਪ੍ਰੇਮਾ ਫਗਵਾੜਾ ਵਜੋਂ ਹੋਈ ਹੈ। ਇਸ ਹਾਦਸੇ ’ਚ ਉਸ ਦਾ ਸਾਥੀ ਜੀਤਾ ਵਾਸੀ ਫਗਵਾੜਾ ਜੋ ਉਸ ਦੇ ਨਾਲ ਮੋਟਰਸਾਈਕਲ ’ਤੇ ਸਵਾਰ ਸੀ, ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਦੱਸਿਆ ਜਾਂਦਾ ਹੈ।
ਇਹ ਖ਼ਬਰ ਵੀ ਪੜ੍ਹੋ - ਜਲੰਧਰ-ਚਿੰਤਪੁਰਨੀ ਹਾਈਵੇ 'ਚ ਕਰੋੜਾਂ ਦਾ ਘਪਲਾ, 42 ਨਵੇਂ ਵਿਅਕਤੀ ਨਾਮਜ਼ਦ, 8 ਮੁਲਜ਼ਮ ਗ੍ਰਿਫ਼ਤਾਰ
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਨ੍ਹਾਂ ਦਾ ਮੋਟਰਸਾਈਕਲ ਕਿਸੇ ਹੋਰ ਵਾਹਨ ਨਾਲ ਟਕਰਾਅ ਗਿਆ। ਪੁਲਸ ਨੇ ਮ੍ਰਿਤਕ ਅਮਰਜੀਤ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8