ਨੌਜਵਾਨ ''ਤੇ ਹਮਲਾ ਕਰਕੇ ਕੀਤਾ ਜ਼ਖ਼ਮੀ, ਕੇਸ ਦਰਜ
Thursday, Jul 02, 2026 - 06:13 PM (IST)
ਦਸੂਹਾ (ਝਾਵਰ)-ਬਲੱਗਣ ਚੌਕ ਦਸੂਹਾ ਵਿਖੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਤਨਿਸ਼ ਪੁੱਤਰ ਮਦਰ ਲਾਲ ਵਾਸੀ ਬੰਤਾ ਸਿੰਘ ਕਾਲੋਨੀ ਦਸੂਹਾ ਨੂੰ ਰਾਹ ਵਿਚ ਘੇਰ ਕੇ ਕੁਝ ਗੱਡੀ ਸਵਾਰ ਹਥਿਆਰਬੰਦ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਉਕਤ ਨੌਜਵਾਨ ਆਪਣੇ ਘਰ ਤੋਂ ਸ਼ਹਿਰ ਵੱਲ ਜਾ ਰਿਹਾ ਸੀ ਕਿ ਇਸੇ ਦੌਰਾਨ ਗੱਡੀ ਸਵਾਰ ਹਥਿਆਰਬੰਦ 8-9 ਵਿਅਕਤੀਆਂ ਵੱਲੋਂ ਉਸ ਨੂੰ ਘੇਰਿਆ ਗਿਆ ਅਤੇ ਉਸ 'ਤੇ ਹਮਲਾ ਕੀਤਾ ਗਿਆ, ਜਿਸ ਕਰਕੇ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਦਸੂਹਾ ਦੇ ਐੱਸ. ਆਈ. ਗੁਰਬਚਨ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਤਨਿਸ਼ ਪੁੱਤਰ ਮਦਨ ਲਾਲ ਜੋ ਹਸਪਤਾਲ ਦਾਖ਼ਲ ਸੀ, ਦੇ ਬਿਆਨ ਦੇ ਆਧਾਰ ’ਤੇ ਪਰਮਜੀਤ ਸਿੰਘ ਜੋਤੀ, ਜਸਕਰਨ ਸਿੰਘ ਪੁੱਤਰ ਸੱਜਣ ਸਿੰਘ, ਜਸ਼ਨ ਪੁੱਤਰ ਸਲਿੰਦਰ ਸਿੰਘ, ਨਵਜੋਤ ਸਿੰਘ ਅਤੇ ਹੋਰ ਤਿੰਨ ਚਾਰ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹਮਲਾ ਕਰਨ ਵਾਲੇ ਵਿਅਕਤੀ ਵੱਖ-ਵੱਖ ਪਿੰਡਾਂ ਦੇ ਵਾਸੀ ਸਨ।
ਇਹ ਵੀ ਪੜ੍ਹੋ: 100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ ਕਾਰੇ ਦੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
