ਸੜਕ ਹਾਦਸੇ ''ਚ ਜ਼ਖ਼ਮੀ ਹੋਏ ਨੌਜਵਾਨ ਦੀ ਹੋਈ ਮੌਤ, ਮਾਮਲਾ ਦਰਜ
Monday, Feb 10, 2025 - 11:35 AM (IST)
![ਸੜਕ ਹਾਦਸੇ ''ਚ ਜ਼ਖ਼ਮੀ ਹੋਏ ਨੌਜਵਾਨ ਦੀ ਹੋਈ ਮੌਤ, ਮਾਮਲਾ ਦਰਜ](https://static.jagbani.com/multimedia/2025_2image_11_35_044619238untitled-2copy.jpg)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਬੇਗੋਵਾਲ ਰੋਡ 'ਤੇ ਪਿੰਡ ਨੰਗਲੀ ਦੇ ਮੋੜ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਗੰਭਰ ਰੂਪ ਵਿਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਪ੍ਰਵਾਸੀ ਨੌਜਵਾਨ ਦੀ ਇਲਾਜ ਦੌਰਾਨ ਪੀ. ਜੀ. ਆਈ. ਚੰਡੀਗੜ ਵਿਖੇ ਮੌਤ ਹੋ ਗਈ। ਜਿਸ ਤੋਂ ਬਾਅਦ ਟਾਂਡਾ ਪੁਲਸ ਨੇ ਇਸ ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਹਾਦਸੇ ਵਿਚ ਮੌਤ ਦਾ ਸ਼ਿਕਾਰ ਹੋਏ ਨੌਜਵਾਨ ਸੁਨੀਲ ਕੁਮਾਰ ਯਾਦਵ ਦੇ ਪਿਤਾ ਬੁਚਨ ਯਾਦਵ ਪੁੱਤਰ ਵਿੰਦੇਸ਼ਵਰੀ ਯਾਦਵ ਵਾਸੀ ਖੁੱਟੀ (ਸੁਪੌਲ) ਬਿਹਾਰ ਹਾਲ ਵਾਸੀ ਰੜਾ ਦੇ ਬਿਆਨ ਦੇ ਆਧਾਰ 'ਤੇ ਰਾਕੇਸ਼ ਕੁਮਾਰ ਪੁੱਤਰ ਧਰਮ ਪਾਲ ਵਾਸੀ ਬਸਤੀ ਬਾਵਾ ਖੇਲ ਹਾਲ ਵਾਸੀ ਕਪਿਲ ਕਲੋਨੀ ਬੇਗੋਵਾਲ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 2 ਦਿਨ ਬੰਦ ਰਹਿਣਗੇ ਠੇਕੇ, ਨਹੀਂ ਮਿਲੇਗੀ ਸ਼ਰਾਬ
ਆਪਣੇ ਬਿਆਨ ਵਿਚ ਬੁਚਨ ਨੇ ਦੱਸਿਆ ਕਿ ਉਹ ਰਾਜ ਮਿਸਤਰੀ ਦਾ ਕੰਮ ਕਰਦੇ ਹਨ ਅਤੇ ਉਹ ਆਪਣੇ ਪੁੱਤਰ ਸੁਨੀਲ ਨਾਲ 1 ਫਰਵਰੀ ਨੂੰ ਜਦੋਂ ਮੋਟਰਸਾਈਕਲ 'ਤੇ ਕੰਮ 'ਤੇ ਜਾ ਰਿਹਾ ਸੀ ਤਾਂ ਨੰਗਲੀ ਮੋੜ ਨੇੜੇ ਉਕਤ ਕਾਰ ਚਾਲਕ ਨੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਉਨ੍ਹਾਂ ਵਿਚ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦਾ ਪੁੱਤਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਹੁਸ਼ਿਆਰਪੁਰ ਦੇ ਹਸਪਤਾਲ ਤੋਂ ਬਾਅਦ ਪੀ. ਜੀ .ਆਈ. ਚੰਡੀਗੜ੍ਹ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਹੁਣ ਉਸ ਦੀ ਮੌਤ ਹੋ ਗਈ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਸੀਤਾ ਰਾਮ ਹਾਦਸੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 3 ਦਿਨ ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e