ਚਾਈਨਾ ਡੋਰ ਨਾਲ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ
Friday, Dec 13, 2024 - 06:21 PM (IST)
ਦਸੂਹਾ (ਨਾਗਲਾ, ਝਾਵਰ)- ਪਤੰਗਬਾਜ਼ੀ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਸਿੰਥੈਟਿਕ ਡੋਰ ਨੇ ਆਪਣਾ ਵਿਕਰਾਲ ਰੂਪ ਵਿਖਾਉਂਦੇ ਹੋਏ ਅੱਜ ਇਕ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਅਮਰਜੋਤ ਸਿੰਘ ਪੁੱਤਰ ਅਮਰਿੰਦਰ ਸਿੰਘ ਨਿਵਾਸੀ ਪਿੰਡ ਖੋਖਰ ਮਿਆਣੀ ਸੜਕ ਦੇ ਬਣੇ ਓਵਰਬ੍ਰਿਜ 'ਤੇ ਆਪਣੇ ਵ੍ਹੀਕਲ 'ਤੇ ਜਾ ਰਿਹਾ ਸੀ ਤਾਂ ਅਚਾਨਕ ਚਾਈਨਾ ਸਿੰਥੈਟਿਕ ਡੋਰ ਉਸ ਦੇ ਮੂੰਹ, ਨੱਕ ਅਤੇ ਬੁੱਲਾਂ 'ਤੇ ਫਿਰ ਗਈ, ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।
ਜ਼ਖ਼ਮੀ ਹਾਲਤ ਵਿਚ ਤੁਰੰਤ ਉਸ ਨੂੰ ਨੇੜੇ ਪੈਂਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਨੌਜਵਾਨ ਦੇ 7 ਟਾਂਕੇ ਨੱਕ ਦੇ ਅੰਦਰ ਅਤੇ 7 ਟਾਂਕੇ ਬੁੱਲਾਂ 'ਤੇ ਲੱਗੇ ਹਨ। ਵਪਾਰ ਮੰਡਲ ਦੇ ਪ੍ਰਧਾਨ ਅਮਰੀਕ ਸਿੰਘ ਗੱਗੀ ਤੋਂ ਇਲਾਵਾ ਸਮਾਜ ਸੇਵਕ ਕਾਮਰੇਡ ਵਿਜੇ ਸ਼ਰਮਾ ਨੇ ਪੁਲਸ ਪ੍ਰਸ਼ਾਸਨ ਪਾਸੋਂ ਸਿੰਥੈਟਿਕ ਚਾਈਨਾ ਡੋਰ ਵੇਚਣ ਵਾਲਿਆਂ 'ਤੇ ਪੂਰੀ ਤਰ੍ਹਾਂ ਨੱਥ ਪਾਉਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਚਾਈਂ-ਚਾਈਂ ਵਿਆਹ 'ਚ ਗਈ ਔਰਤ ਨਾਲ ਹੋ ਗਿਆ ਕਾਂਡ, ਪੈ ਗਈਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8