ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਨੌਜਵਾਨ ਦੀ ਮੌਤ

Sunday, May 31, 2020 - 03:45 PM (IST)

ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਨੌਜਵਾਨ ਦੀ ਮੌਤ

ਅਲਾਵਲਪੁਰ (ਬੰਗੜ)— ਪੁਲਸ ਥਾਣਾ ਆਦਮਪੁਰ ਦੇ ਅਧੀਨ ਆਉਂਦੇ ਪਿੰਡ ਧੀਰੋਵਾਲ ਦੇ ਇਕ ਨੌਜਵਾਨ ਵੱਲੋਂ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਮੌਤ ਹੋ ਗਈ। ਇਸ ਸਬੰਧੀ ਪੁਲਸ ਚੌਕੀ ਇੰਚਾਰਜ ਪਰਮਜੀਤ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਧੀਰੋਵਾਲ ਦਾ ਨੌਜਵਾਨ ਗੁਰਪ੍ਰੀਤ (23) ਪਿਛਲੇ ਕਈ ਦਿਨਾਂ ਤੋਂ ਮਾਨਸਿਕ ਤੌਰ 'ਤੇ ਬੇਰੋਜ਼ਗਾਰੀ ਕਾਰਨ ਪਰੇਸ਼ਾਨ ਰਹਿੰਦਾ ਸੀ। ਇਸ ਮਾਨਸਿਕ ਪਰੇਸ਼ਾਨੀ ਕਾਰਨ ਬੀਤੀ ਰਾਤ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਘਰ ਦੀ ਛੱਤ ਉੱਪਰ ਸੌਣ ਚਲਾ ਗਿਆ, ਜਿੱਥੇ ਰਾਤ ਗਿਆਰਾਂ ਵਜੇ ਉਸ ਨੂੰ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਤੁਰੰਤ ਆਦਮਪੁਰ ਦੇ ਕਿਸੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਪੁਲਸ ਚੌਕੀ ਅਲਾਵਲਪੁਰ ਦੇ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਾਉਣ ਤੋਂ ਬਾਅਦ ਡੈੱਡ ਬਾਡੀ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਗੁਰਪ੍ਰੀਤ 3 ਭੈਣਾਂ ਅਤੇ 2 ਭਰਾਵਾਂ 'ਚੋਂ ਸਭ ਤੋਂ ਛੋਟਾ ਸੀ, ਜਿਸ ਦਾ ਬਾਅਦ ਦੁਪਹਿਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।


author

shivani attri

Content Editor

Related News