21 ਸਾਲਾ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

04/22/2019 5:38:59 PM

ਜਲੰਧਰ (ਬਿਊਰੋ, ਸੋਨੂੰ)— ਇਥੋਂ ਦੇ ਰਾਮਾਮੰਡੀ ਅਧੀਨ ਆਉਂਦੇ ਸੰਤੋਸ਼ੀ ਨਗਰ 'ਚ ਇਕ 21 ਸਾਲਾ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਚੰਦਨ ਕੁਮਾਰ ਪੁੱਤਰ ਮਨੋਜ ਵਾਸੀ ਬਿਹਾਰ ਹਾਲ ਵਾਸੀ ਸੰਤੋਸ਼ੀ ਨਗਰ 1 ਸਾਲ ਤੋਂ ਮੰਨਤ ਆਟਾ ਚੱਕੀ 'ਤੇ ਕੰਮ ਕਰ ਰਿਹਾ ਸੀ। ਇਸ ਘਟਨਾ ਦਾ ਪਤਾ ਅੱਜ ਸਵੇਰੇ ਉਸ ਸਮੇਂ ਲੱਗਾ ਜਦੋਂ ਲੋਕਾਂ ਨੇ ਉਕਤ ਨੌਜਵਾਨ ਨੂੰ ਫਾਹੇ ਨਾਲ ਲਟਕੇ ਹੋਏ ਦੇਖਿਆ। ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਰਾਮਾਮੰਡੀ ਦੀ ਪੁਲਸ ਨੂੰ ਦਿੱਤੀ। ਫਿਲਹਾਲ ਅਜੇ ਮੌਤ ਦੇ ਕਾਰਨਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ ਹੈ। ਪੁਸਲ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਹੈ। ਪਰਿਵਾਰ ਵਾਲਿਆਂ ਦੇ ਆਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।


shivani attri

Content Editor

Related News