ਨੌਜਵਾਨ ਨੇ ਟਰੇਨ ਹੇਠਾਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

05/20/2019 1:15:07 PM

ਜਲੰਧਰ (ਮਾਹੀ)— ਪਿੰਡ ਵਰਿਆਣਾ ਦੇ ਰੇਲਵੇ ਕ੍ਰਾਸਿੰਗ ਦੀਆਂ ਲਾਈਨਾਂ 'ਤੇ ਇਕ ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਜੀ. ਆਰ. ਪੀ. ਪੁਲਸ ਦੇ ਏ. ਐੱਸ. ਆਈ. ਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਵਰਿਆਣਾ ਫਾਟਕ ਦੀਆਂ ਰੇਲਵੇ ਲਾਈਨਾਂ 'ਤੇ ਸਵੇਰੇ 5 ਵਜੇ ਦੇ ਕਰੀਬ ਜਲੰਧਰ ਤੋਂ ਫਿਰੋਜ਼ਪੁਰ ਨੂੰ ਜਾਣ ਵਾਲੀ ਟਰੇਨ ਦੇ ਅੱਗੇ ਆ ਕੇ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਵਿਅਕਤੀ ਦੀ ਤਲਾਸ਼ੀ ਲੈਣ 'ਤੇ ਉਸ ਦੇ ਕੋਲੋਂ ਕੋਈ ਵੀ ਆਈ. ਡੀ. ਪਰੂਫ ਨਹੀਂ ਮਿਲ ਸਕਿਆ ਹੈ, ਜਿਸ ਤੋਂ ਉਸ ਦੀ ਪਛਾਣ ਹੋ ਸਕੇ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪਛਾਣ ਲਈ 72 ਘੰਟਿਆਂ ਲਈ ਸਿਵਲ ਹਸਪਤਾਲ 'ਚ ਰੱਖਵਾ ਦਿੱਤਾ।

shivani attri

This news is Content Editor shivani attri