ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Sunday, May 09, 2021 - 04:01 PM (IST)

ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਕਪੂਰਥਲਾ (ਮਹਾਜਨ)-ਜਲੰਧਰ-ਅੰਮ੍ਰਿਤਸਰ ਰੇਲ ਮਾਰਗ ’ਤੇ ਪਿੰਡ ਦਿਆਲਪੁਰ ਅਤੇ ਹਮੀਰਾ ਦੇ ਵਿਚਕਾਰ ਰੇਲਵੇ ਫਾਟਕ ਦੇ ਨੇੜੇ ਸ਼ੁੱਕਰਵਾਰ ਸਵੇਰੇ 7 ਵਜੇ ਦੇ ਕਰੀਬ 25 ਸਾਲਾ ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜੀ. ਆਰ. ਪੀ. ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪਛਾਣ ਨਾ ਹੋਣ ਦੇ ਕਾਰਨ 72 ਘੰਟਿਆਂ ਲਈ ਕਪੂਰਥਲਾ ਦੇ ਸਿਵਲ ਹਸਪਤਾਲ ’ਚ ਪਹਿਚਾਣ ਦੇ ਲਈ ਰਖਵਾਇਆ ਹੈ।

ਇਹ ਵੀ ਪੜ੍ਹੋ:  ਹਿਮਾਚਲ ਜਾਣ ਵਾਲਿਆਂ ਲਈ ਅਹਿਮ ਖ਼ਬਰ, ਬੱਸਾਂ ਦੀ ਸਰਵਿਸ 'ਤੇ ਅਗਲੇ ਹੁਕਮਾਂ ਤੱਕ ਲੱਗੀ ਰੋਕ

ਹਮੀਰਾ ਜੀ. ਆਰ. ਪੀ. ਦੇ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਦਿਨ ਸਵੇਰੇ 7 ਵਜੇ ਦੇ ਕਰੀਬ ਰੇਲਵੇ ਸਟੇਸ਼ਨ ਮਾਸਟਰ ਦੇ ਰਾਹੀਂ ਸੂਚਨਾ ਮਿਲੀ ਸੀ ਕਿ ਦਿਆਲਪੁਰ ਅਤੇ ਹਮੀਰਾ ਦੇ ਵਿਚਕਾਰ ਰੇਲਵੇ ਫਾਟਕ ਦੇ ਨੇੜੇ ਇਕ ਨੌਜਵਾਨ ਨੇ ਟਰੇਨ ਦੇ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਉਹ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ’ਚ ਲਿਆ ਪਰ ਮ੍ਰਿਤਕ ਦੀ ਜੇਬ ’ਚ ਕੋਈ ਦਸਤਾਵੇਜ਼ ਨਹੀਂ ਮਿਲਿਆ। ਇਸ ਲਈ ਲਾਸ਼ ਦੀ ਪਛਾਣ ਨਹੀਂ ਹੋ ਸਕੀ। ਮ੍ਰਿਤਕ ਨੇ ਨੀਲੀ ਜੀਨ ਅਤੇ ਨੀਲੀ ਬਨੈਣ ਪਾਈ ਹੋਈ ਹੈ ਅਤੇ ਮੋਨਾ ਹੈ।

ਇਹ ਵੀ ਪੜ੍ਹੋ:  ਜਲੰਧਰ 'ਚ ਕੋਰੋਨਾ ਦਾ ਸ਼ਿਕਾਰ ਹੋਏ 20 ਦਿਨਾਂ ਦੇ ਬੱਚੇ ਨੂੰ ਇੰਝ ਮਿਲੀ ਨਵੀਂ ਜ਼ਿੰਦਗੀ


author

shivani attri

Content Editor

Related News