ਚੋਰੀ ਦੇ ਦੋਸ਼ ਤੋਂ ਪ੍ਰੇਸ਼ਾਨ ਨੌਜਵਾਨ ਨੇ ਖਾਧਾ ਜ਼ਹਿਰ, ਮੌਤ

Wednesday, Jan 27, 2021 - 02:07 PM (IST)

ਚੋਰੀ ਦੇ ਦੋਸ਼ ਤੋਂ ਪ੍ਰੇਸ਼ਾਨ ਨੌਜਵਾਨ ਨੇ ਖਾਧਾ ਜ਼ਹਿਰ, ਮੌਤ

ਹੁਸ਼ਿਆਰਪੁਰ (ਰਾਕੇਸ਼)- ਹੁਸ਼ਿਆਰਪੁਰ-ਹਿਮਾਚਲ ਹੱਦ ’ਤੇ ਮੌਜੂਦ ਪਿੰਡ ਨਾਰੀ ਦੇ ਇਕ ਨੌਜਵਾਨ ਨੇ ਚੋਰੀ ਦੇ ਦੋਸ਼ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪ੍ਰਾਪਤ ਸੂਚਨਾ ਅਨੁਸਾਰ ਪਿੰਡ ਦੇ ਇਕ ਨੌਜਵਾਨ ਪ੍ਰਦੀਪ ਕੁਮਾਰ ਦੇ ਘਰ ਕੁਝ ਦਿਨ ਪਹਿਲਾਂ ਚੋਰੀ ਹੋਈ ਸੀ, ਜਿਸ ’ਤੇ ਉਸ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਪਿੰਡ ਦੇ ਹੀ ਇਕ ਨੌਜਵਾਨ ਜਸਵਿੰਦਰ ਸਿੰਘ ਉੱਤੇ ਸ਼ੱਕ ਕੀਤਾ ਸੀ। ਜਿਸ ’ਤੇ ਪੁਲਸ ਨੇ ਜਸਵਿੰਦਰ ਸਿੰਘ ਨੂੰ ਥਾਣੇ ਬੁਲਾਇਆ ਅਤੇ ਪੁੱਛਗਿੱਛ ਦੇ ਬਾਅਦ ਉਸ ਨੂੰ ਛੱਡ ਦਿੱਤਾ। ਇਸ ਉਪਰੰਤ ਪਿੰਡ ਵਿਚ ਚੋਰੀ ਦੇ ਮਾਮਲੇ ਨੂੰ ਲੈ ਕੇ ਪੰਚਾਇਤ ਹੋਈ ਅਤੇ ਉਸ ਦੇ ਬਾਅਦ ਜਸਵਿੰਦਰ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ।

ਜ਼ਹਿਰੀਲੀ ਚੀਜ਼ ਖਾਣ ਦੇ ਬਾਅਦ ਉਸ ਨੂੰ ਹਾਲਤ ਗੰਭੀਰ ਹੋਣ ’ਤੇ ਚੰਡੀਗੜ੍ਹ ਲਿਜਾਂਦੇ ਸਮੇਂ ਰਸਤੇ ਵਿਚ ਉਸ ਨੇ ਦਮ ਤੋੜ ਦਿੱਤਾ। ਪੁਲਸ ਨੇ ਪੋਸਟਮਾਰਟਮ ਦੇ ਬਾਅਦ ਲਾਸ਼ ਮ੍ਰਿਤਕ ਦੇ ਪਰਿਵਾਰ ਨੂੰ ਸੌਂਪ ਦਿੱਤੀ। ਇਸ ਸਬੰਧ ਵਿਚ ਪੁਲਸ ਨੇ ਪ੍ਰਦੀਪ ਕੁਮਾਰ ਦੇ ਖ਼ਿਲਾਫ਼ ਧਾਰਾ 306 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

shivani attri

Content Editor

Related News