19 ਸਾਲਾ ਨੌਜਵਾਨ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਮਾਮਲੇ ’ਚ ਸੁੱਖਾ ਤੇ ਜਗਤਾਰ ਗ੍ਰਿਫਤਾਰ, ਭੇਜੇ ਜੇਲ੍ਹ
Monday, Dec 12, 2022 - 03:29 PM (IST)
ਜਲੰਧਰ (ਮਹੇਸ਼)- ਬੀਤੀ 4 ਦਸੰਬਰ ਨੂੰ ਪਿੰਡ ਚਾਂਦਪੁਰ ਵਿਖੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਵਾਲੇ 19 ਸਾਲਾ ਰੋਹਿਤ ਕੁਮਾਰ ਪੁੱਤਰ ਰਾਕੇਸ਼ ਕੁਮਾਰ ਦੀ ਖ਼ੁਦਕੁਸ਼ੀ ਮਾਮਲੇ ’ਚ ਨਾਮਜ਼ਦ ਮੁਲਜ਼ਮਾਂ ਨੂੰ ਥਾਣਾ ਪਤਾਰਾ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਪਤਾਰਾ ਦੀ ਮੁੱਖ ਇੰਸ. ਅਰਸ਼ਪ੍ਰੀਤ ਕੌਰ ਨੇ ਦੱਸਿਆ ਕਿ ਰੋਹਿਤ ਦੀ ਮੌਤ ਤੋਂ ਬਾਅਦ ਪੁਲਸ ਨੇ ਉਸ ਦੇ ਵੱਡੇ ਭਰਾ ਗੁਰਪ੍ਰੀਤ ਦੇ ਬਿਆਨਾਂ ’ਤੇ ਸੁਖਵਿੰਦਰ ਉਰਫ਼ ਸੁੱਖਾ ਅਤੇ ਜਗਤਾਰ ਵਾਸੀ ਪਿੰਡ ਚਾਂਦਪੁਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਗੁਰਪ੍ਰੀਤ ਨੇ ਆਪਣੇ ਭਰਾ ਰੋਹਿਤ ਦੀ ਮੌਤ ਲਈ ਉਪਰੋਕਤ ਦੋਵਾਂ ਦੋਸ਼ੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਥਾਣਾ ਇੰਚਾਰਜ ਨੇ ਦੱਸਿਆ ਕਿ ਮਾਮਲਾ ਦਰਜ ਹੋਣ ਦੇ ਅਗਲੇ ਹੀ ਦਿਨ ਪਤਾਰਾ ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ ਹੈ ਅਤੇ ਜੱਜ ਵੱਲੋਂ ਜਾਰੀ ਹੁਕਮਾਂ ’ਤੇ ਸੁਖਵਿੰਦਰ ਅਤੇ ਜਗਤਾਰ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਘਰ ਆਏ ਮਹਿਮਾਨ ਨੇ 6 ਸਾਲਾ ਬੱਚੀ ਨਾਲ ਕੀਤੀ ਘਿਨੌਣੀ ਕਰਤੂਤ, ਪਰਿਵਾਰ ਵੱਲੋਂ ਜਬਰ-ਜ਼ਿਨਾਹ ਦਾ ਦੋਸ਼
ਐੱਸ. ਐੱਚ. ਓ. ਪਤਾਰਾ ਨੇ ਦੱਸਿਆ ਕਿ ਜਿਸ ਦਿਨ ਰੋਹਿਤ ਨੇ ਖ਼ੁਦਕੁਸ਼ੀ ਕਰ ਲਈ ਸੀ, ਉਸੇ ਦਿਨ ਥਾਣਾ ਪਤਾਰਾ ਦੀ ਪੁਲਸ ਨੇ ਪਿੰਡ ਪਰਸਰਾਮਪੁਰ ਦੇ ਖੇਤਾਂ ’ਚੋਂ ਮਿਲੀ ਸੀਮਾ ਨਾਂ ਦੀ 40 ਸਾਲਾ ਔਰਤ ਦੀ ਲਾਸ਼ ਸਬੰਧੀ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਕਰਵਾ ਕੇ ਸਿਵਲ ਹਸਪਤਾਲ ’ਚੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਸੀ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੇ ਸਰਦਾਰ ਦਾ ਕਮਾਲ ਵੇਖ ਕਰੋਗੇ ਤਾਰੀਫ਼ਾਂ, ਤਿਆਰ ਕੀਤਾ ਭਾਰਤ ਦਾ ਸਭ ਤੋਂ ਵੱਡਾ 40 ਕਿਲੋ ਦਾ 'ਬਰਗਰ'
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ