28 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ

08/08/2020 5:25:17 PM

ਹੁਸ਼ਿਆਰਪੁਰ (ਅਮਰਿੰਦਰ ਮਿਸ਼ਰਾ)— ਥਾਣਾ ਸਿਟੀ ਦੇ ਅਧੀਨ ਆਉਂਦੇ ਮੁਹੱਲਾ ਆਰਿਆ ਨਗਰ 'ਚ 28 ਸਾਲਾ ਨੌਜਵਾਨ ਹਰਚਰਨ ਸਿੰਘ ਨੇ ਪੁੱਤਰ ਇੰਦਰਜੀਤ ਸਿੰਘ ਵੱਲੋਂ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਨੇ ਬੀਤੀ ਰਾਤ ਜ਼ਹਿਰੀਲੀ ਦਵਾਈ ਨਿਗਲੀ ਸੀ ਅਤੇ ਹਾਲਾਤ ਵਿਗੜਨ ਤੋਂ ਬਾਅਦ ਉਕਤ ਨੌਜਵਾਨ ਨੂੰ ਪਰਿਵਾਰ ਵੱਲੋਂ ਤੁਰੰਤ ਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਅੱਜ ਤੜਕੇ ਹਰਚਰਨ ਸਿੰਘ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਪੰਜਾਬ ''ਚ ਹੋਟਲ-ਰੈਸਟੋਰੈਂਟ ਖੋਲ੍ਹਣ ਦਾ ਸਮਾਂ ਬਦਲਿਆ, ਜਾਰੀ ਹੋਏ ਨਵੇਂ ਹੁਕਮ

ਬੀਮਾਰੀ ਕਰਕੇ ਚੱਲ ਰਿਹਾ ਸੀ ਪਰੇਸ਼ਾਨ
ਸੰਪਰਕ ਕਰਨ 'ਤੇ ਥਾਣ ਸਿਟੀ 'ਚ ਤਾਇਨਾਤ ਐੱਸ. ਐੱਚ. ਓ. ਇੰਸਪੈਕਟਰ ਗੋਬਿੰਦ ਕੁਮਾਰ ਬੰਟੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ। ਪਰਿਵਾਰ ਵਾਲਿਆਂ ਨੇ ਪੁਲਸ ਨੂੰ ਦੱਸਿਆ ਕਿ ਹਰਚਰਨ ਸਿੰਘ ਇਕ ਏਜੰਸੀ 'ਚ ਕੰਮ ਕਰਦਾ ਸੀ। ਪਿਛਲੇ ਕਾਫ਼ੀ ਦਿਨਾਂ ਤੋਂ ਆਪਣੀ ਬੀਮਾਰੀ ਨੂੰ ਲੈ ਕੇ ਪਰੇਸ਼ਾਨ ਚੱਲ ਰਿਹਾ ਸੀ। ਪਰਿਵਾਰ ਦੇ ਬਿਆਨ ਦੇ ਆਧਾਰ 'ਤੇ ਪੁਲਸ ਨੇ ਇਸ ਮਾਮਲੇ 'ਚ ਧਾਰਾ 174 ਦੇ ਅਧੀਨ ਕਾਰਵਾਈ ਕਰਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।
ਇਹ ਵੀ ਪੜ੍ਹੋ: ਹੁਣ ਸਤਲੁਜ ਦਾ ਪਾਣੀ ਹੋਇਆ ਜ਼ਹਿਰੀਲਾ, ਮੱਛੀਆਂ ਸਣੇ ਵੱਡੀ ਗਿਣਤੀ 'ਚ ਜਲ ਜੀਵਾਂ ਦੇ ਮਰਨ ਦਾ ਖਦਸ਼ਾ
ਇਹ ਵੀ ਪੜ੍ਹੋ: ਅੱਧੀ ਰਾਤ ਵੇਲੇ ਗਾਡਰ ਨਾਲ ਲਟਕਦੀ ਮਾਂ ਦੀ ਲਾਸ਼ ਨੂੰ ਵੇਖ 5 ਸਾਲਾ ਮਾਸੂਮ ਦੇ ਉੱਡੇ ਹੋਸ਼

shivani attri

This news is Content Editor shivani attri