ਬੀਮਾਰੀ ਤੋਂ ਪ੍ਰੇਸ਼ਾਨ ਨੌਜਵਾਨ ਵੱਲੋਂ ਖ਼ੁਦਕੁਸ਼ੀ
Thursday, Apr 22, 2021 - 05:50 PM (IST)

ਜਲੰਧਰ (ਸ਼ੋਰੀ)–ਥਾਣਾ ਭਾਰਗੋ ਕੈਂਪ ਦੇ ਇਲਾਕੇ ਅਧੀਨ ਆਉਂਦੇ ਨਿਊ ਮਾਡਲ ਹਾਊਸ ਨਿਵਾਸੀ 32 ਸਾਲਾ ਨੌਜਵਾਨ ਨਾਰਾਇਣ ਪੁੱਤਰ ਹਰਪਾਲ ਨੇ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਹਾਲਾਂਕਿ ਉਸ ਦੇ ਪਰਿਵਾਰਕ ਮੈਂਬਰ ਅੰਤਿਮ ਸੰਸਕਾਰ ਕਰਨ ਦੀ ਤਿਆਰੀ ਵਿਚ ਹਨ ਕਿ ਮਾਮਲਾ ਪੁਲਸ ਕੋਲ ਪਹੁੰਚ ਗਿਆ ਅਤੇ ਥਾਣਾ ਭਾਰਗੋ ਕੈਂਪ ਵਿਚ ਤਾਇਨਾਤ ਏ. ਐੱਸ. ਆਈ. ਵਿਜੇ ਕੁਮਾਰ ਪੁਲਸ ਪਾਰਟੀ ਸਮੇਤ ਘਰ ਪਹੁੰਚ ਗਿਆ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ। ਮ੍ਰਿਤਕ ਦੇ ਪਿਤਾ ਹਰਪਾਲ ਦਾ ਕਹਿਣਾ ਹੈ ਕਿ ਪੁੱਤਰ ਨੂੰ ਕਾਲੇ ਪੀਲੀਏ ਦੀ ਸ਼ਿਕਾਇਤ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ। ਇਸ ਪ੍ਰੇਸ਼ਾਨੀ ਕਾਰਨ ਉਸ ਨੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ।