ਨੌਜਵਾਨ ਨੇ ਦਰੱਖ਼ਤ ਨਾਲ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

01/08/2022 1:22:21 PM

ਲਾਂਬੜਾ (ਮਾਹੀ)- ਥਾਣਾ ਲਾਂਬੜਾ ਦੇ ਅਧੀਨ ਆਉਂਦੇ ਪਿੰਡ ਸਿੰਘਾਂ ਵਿਖੇ ਇਕ ਨੌਜਵਾਨ ਵੱਲੋਂ ਦਰੱਖ਼ਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾਕ੍ਰਮ ਦੀ ਸੂਚਨਾ ਥਾਣਾ ਲਾਂਬੜਾ ਦੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਐੱਸ. ਐੱਚ. ਓ. ਥਾਣਾ ਲਾਂਬੜਾ ਸੁਖਦੇਵ ਸਿੰਘ ਡਿਊਟੀ ਅਫ਼ਸਰ ਸੁਖਵਿੰਦਰ ਕੁਮਾਰ ਸਮੇਤ ਪੁਲਸ ਪਾਰਟੀ ਮੌਕੇ ਉਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਥਾਣਾ ਲਾਂਬੜਾ ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਦੀ ਪਛਾਣ ਅਜੇ ਕੁਮਾਰ ਵਾਸੀ ਅਲੀਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।


shivani attri

Content Editor

Related News