ਅਮਨ ਨਗਰ ’ਚ ਨੌਜਵਾਨ ਨੇ ਫਾਹਾ ਲਾ ਕੇ ਦਿੱਤੀ ਜਾਨ

Friday, Mar 17, 2023 - 04:37 PM (IST)

ਅਮਨ ਨਗਰ ’ਚ ਨੌਜਵਾਨ ਨੇ ਫਾਹਾ ਲਾ ਕੇ ਦਿੱਤੀ ਜਾਨ

ਜਲੰਧਰ (ਵਰੁਣ)–ਅਮਨ ਨਗਰ ਵਿਚ ਰਹਿੰਦੇ ਇਕ ਨੌਜਵਾਨ ਨੇ ਸ਼ੱਕੀ ਹਾਲਾਤ ਵਿਚ ਫਾਹਾ ਲਾ ਕੇ ਜਾਨ ਦੇ ਦਿੱਤੀ। ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਅਤੇ ਨਾ ਹੀ ਮ੍ਰਿਤਕ ਨੇ ਕੋਈ ਖ਼ੁਦਕੁਸ਼ੀ ਨੋਟ ਛੱਡਿਆ ਹੈ। ਦੱਸਿਆ ਜਾ ਰਿਹਾ ਸੀ ਕਿ ਨੌਜਵਾਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਮ੍ਰਿਤਕ ਦੀ ਪਛਾਣ ਗੌਰਵ ਠਾਕੁਰ ਵਜੋਂ ਹੋਈ ਹੈ।

ਬੀਤੇ ਦਿਨ ਦੁਪਹਿਰ ਦੇ ਸਮੇਂ ਗੌਰਵ ਨੇ ਆਪਣੇ ਘਰ ਵਿਚ ਫਾਹਾ ਲਾਇਆ ਸੀ। ਗੌਰਵ ਦੇ ਪਰਿਵਾਰਕ ਮੈਂਬਰਾਂ ਨੇ ਉਸ ਵੱਲੋਂ ਖ਼ੁਦਕੁਸ਼ੀ ਕਰਨ ਬਾਰੇ ਪੁਲਸ ਨੂੰ ਬਿਨਾਂ ਸੂਚਿਤ ਕੀਤੇ ਉਸ ਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬੀ ਦੌੜਾਕ ਦੀ ਚਾਰੇ ਪਾਸੇ ਚਰਚਾ, ਮਾਈਨਸ 7 ਡਿਗਰੀ 'ਚ ਬਰਫ਼ੀਲੀ ਸੜਕ ’ਤੇ ਲਾਈ 21.1 ਕਿਲੋਮੀਟਰ ਦੌੜ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News