ਟਾਂਡਾ ਵਿਖੇ 14 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

Monday, Dec 04, 2023 - 11:49 AM (IST)

ਟਾਂਡਾ ਵਿਖੇ 14 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਪਿੰਡ ਮਿਆਣੀ ਵਿਚ ਕਿਸੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਇਕ 14 ਵਰ੍ਹਿਆਂ ਦੇ ਮੁੰਡੇ ਨੇ ਪੱਖੇ ਨਾਲ ਚੁੰਨੀ ਬੰਨ੍ਹ ਫਾਹਾ ਲੈ ਕੇ ਖ਼ੁਦਕਸ਼ੀ ਕਰ ਲਈ। ਮੌਤ ਦਾ ਸ਼ਿਕਾਰ ਹੋਏ ਮੁੰਡੇ ਦੀ ਪਛਾਣ ਗੁਰਪ੍ਰੀਤ ਸਿੰਘ ਸਨੀ ਪੁੱਤਰ ਸਰਵਣ ਸਿੰਘ ਵਾਸੀ ਵਾਰਡ ਨੰਬਰ 1 ਮਿਆਣੀ ਦੇ ਰੂਪ ਵਿਚ ਹੋਈ ਹੈ। ਟਾਂਡਾ ਪੁਲਸ ਨੇ ਸਨੀ ਦੀ ਮਾਤਾ ਪੂਨਮਦੀਪ ਕੌਰ ਦੇ ਬਿਆਨ ਦੇ ਆਧਾਰ 'ਤੇ 174 ਸੀ. ਆਰ. ਪੀ. ਸੀ. ਤਹਿਤ ਕਾਰਵਾਈ ਕਰਕੇ ਲਾਸ਼ ਨੂੰ ਪੋਸਟਮਾਰਟਮ ਉਪਰੰਤ ਵਾਰਸਾ ਦੇ ਹਵਾਲੇ ਕੀਤਾ ਹੈ। 

ਇਹ ਵੀ ਪੜ੍ਹੋ : ਮੋਬਾਇਲ ਸੁਣਦਿਆਂ 20 ਸਾਲਾ ਨੌਜਵਾਨ ਨਾਲ ਵਾਪਰੀ ਅਣਹੋਣੀ ਨੇ ਵਿਛਾਏ ਸੱਥਰ, ਮਿਲੀ ਰੂਹ ਕੰਬਾਊ ਮੌਤ

ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਆਪਣੇ ਬਿਆਨ ਵਿਚ ਪੂਨਮਦੀਪ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਨੌਵੀਂ ਵਿੱਚੋਂ ਪੜ੍ਹਾਈ ਕਰਨਾ ਛੱਡ ਗਿਆ ਸੀ ਅਤੇ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਬੀਤੀ ਸ਼ਾਮ ਜਦੋਂ ਉਹ ਬਾਜ਼ਾਰ ਤੋਂ ਘਰ ਵਾਪਸ ਆਈ ਤਾਂ ਸਨੀ ਪੱਖੇ ਨਾਲ ਫਾ ਹਾ ਲੈ ਕੇ ਲਟਕ ਰਿਹਾ ਸੀ। ਉਨ੍ਹਾਂ ਨੂੰ ਉਸ ਨੂੰ ਟਾਂਡਾ ਦੇ ਵੇਵਜ਼ ਹਸਪਤਾਲ ਲਿਆਂਦਾ ਪਰ ਉਸ ਦੀ ਰਾਹ ਵਿਚ ਹੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ : ਤਰਨਤਾਰਨ 'ਚ ਵੱਡੀ ਵਾਰਦਾਤ, ਨੌਜਵਾਨ ਨੇ ਮਾਸੀ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

shivani attri

Content Editor

Related News